ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਖੜੀ ਏ : ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ

By :  Gill
Update: 2024-10-28 04:29 GMT

ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਖੜੀ ਏ : ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ

ਚੰਡੀਗੜ੍ਹ : ਪੰਜਾਬ ਵਿਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਦਾ ਰੋਸ ਮੁਜ਼ਾਹਰਾ ਜ਼ੋਰਾਂ ਉਤੇ ਹੈ। ਬੇਸ਼ੱਕ ਭਲਕੇ ਸ਼ਾਮ ਪੰਜਾਬ ਸਰਕਾਰ ਨਾਲ ਕਿਸਾਨਾਂ ਦੀ ਬੈਠਕ ਮਗਰੋ ਕਿਸਾਨਾਂ ਨੇ ਸੜਕਾਂ ਜਾਮ ਕਰਨ ਦਾ ਕੰਮ ਰੋਕ ਦਿੱਤਾ ਹੈ। ਕਿਸਾਨਾਂ ਨੇ ਕਿਹਾ ਹੈ ਕਿ ਹੁਣ ਉਹ ਆਵਾਜਾਈ ਨਹੀ ਰੋਕਣਗੇ ਸਗੋਂ ਸੜਕਾਂ ਦੇ ਕੰਢਿਆਂ ਉਤੇ ਆਪਣਾ ਰੋਸ ਮੁਜਾਹਰਾ ਜਾਰੀ ਰਹੇਗਾ।

ਇਸੇ ਦੌਰਾਨ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬਿਆਨ ਜਾਰੀ ਕੀਤਾ ਹੈ ਕਿ ਕੇਂਦਰ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਨਾ ਦਾਨਾ ਖ਼ਰੀਦਿਆ ਜਾਵੇਗਾ।

Tags:    

Similar News