ਪੈਟਰੋਲ-ਡੀਜ਼ਲ 'ਤੇ ਮੋਦੀ ਸਰਕਾਰ ਦਾ ਦੀਵਾਲੀ ਤੋਹਫਾ
ਕੀਮਤਾਂ 'ਚ 5 ਰੁਪਏ ਦੀ ਕਮੀ ਆਵੇਗੀ;
धनतेरस के शुभ अवसर पर तेल कंपनियों द्वारा पेट्रोल पंप डीलरों को दी गई बड़ी सौगात का हार्दिक स्वागत!
7 वर्षों से चली आ रही डिमांड हुई पूरी!
उपभोकताओं को मिलेंगी बेहतर सेवाएं पर पेट्रोल और डीज़ल के दामों में कोई बढ़ोतरी नहीं।
तेल कंपनियों द्वारा दूरदराज़ स्थानों (तेल विपणन… https://t.co/SbKtxzYZGR pic.twitter.com/oZDl7ulljF— Hardeep Singh Puri (@HardeepSPuri) October 29, 2024
ਨਵੀਂ ਦਿੱਲੀ: ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ । ਸਰਕਾਰ ਨੇ ਇਕ ਖਾਸ ਫੈਸਲਾ ਲਿਆ ਹੈ, ਜਿਸ ਕਾਰਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 5 ਰੁਪਏ ਤੱਕ ਦੀ ਕਟੌਤੀ ਹੋਵੇਗੀ।
ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। ਦਰਅਸਲ, ਸਰਕਾਰ ਨੇ ਡੀਲਰ ਕਮਿਸ਼ਨ ਨੂੰ ਸੋਧਣ ਅਤੇ ਅੰਤਰ-ਰਾਜੀ ਮਾਲ ਢੋਆ-ਢੁਆਈ ਨੂੰ ਤਰਕਸੰਗਤ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਰਿਫਾਇਨਰੀ ਰੇਲ ਅਤੇ ਸੜਕ ਰਾਹੀਂ ਆਸਾਨੀ ਨਾਲ ਜੁੜ ਜਾਵੇਗੀ। ਜਿਸ ਕਾਰਨ ਇੱਕ ਰਾਜ ਤੋਂ ਦੂਜੇ ਰਾਜ ਨੂੰ ਤੇਲ ਦੀ ਸਪਲਾਈ ਆਸਾਨ ਹੋ ਜਾਵੇਗੀ। ਇਸ ਨਾਲ ਖਾਸ ਤੌਰ 'ਤੇ ਦੂਰ-ਦੁਰਾਡੇ ਦੇ ਇਲਾਕਿਆਂ 'ਚ ਕੀਮਤਾਂ 'ਚ ਕਮੀ ਆਵੇਗੀ। ਇਹ ਫੈਸਲਾ ਚੋਣ ਰਾਜਾਂ ਨੂੰ ਛੱਡ ਕੇ ਬੁੱਧਵਾਰ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ।
ਕੇਂਦਰੀ ਮੰਤਰੀ ਨੇ ਐਕਸ 'ਤੇ ਪੋਸਟ ਕਰਕੇ ਲਿਖਿਆ- ਧਨਤੇਰਸ ਦੇ ਸ਼ੁਭ ਮੌਕੇ 'ਤੇ ਤੇਲ ਕੰਪਨੀਆਂ ਵੱਲੋਂ ਪੈਟਰੋਲ ਪੰਪ ਡੀਲਰਾਂ ਨੂੰ ਦਿੱਤਾ ਗਿਆ ਵੱਡਾ ਤੋਹਫਾ। ਸੱਤ ਸਾਲਾਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ! ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮਿਲਣਗੀਆਂ, ਪਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਵੇਗਾ।