ਨਾਇਬ ਸਿੰਘ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਹੋਣਗੇ, ਬਣ ਗਈ ਸਹਿਮਤੀ

Update: 2024-10-16 08:08 GMT

ਨਵੀਂ ਦਿੱਲੀ: ਨਾਇਬ ਸਿੰਘ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਹੋਣਗੇ। ਅੱਜ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦਾ ਨਾਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

ਦਰਅਸਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੜ ਤੋਂ ਸੂਬੇ ਦੀ ਵਾਗਡੋਰ ਸੰਭਾਲਣਗੇ। ਉਨ੍ਹਾਂ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਅਨਿਲ ਵਿੱਜ ਅਤੇ ਕ੍ਰਿਸ਼ਨਾ ਬੇਦੀ ਨੇ ਰੱਖਿਆ ਸੀ, ਜਿਸ ਨੂੰ ਵਿਧਾਇਕਾਂ ਨੇ ਆਵਾਜ਼ੀ ਵੋਟ ਰਾਹੀਂ ਸਵੀਕਾਰ ਕਰ ਲਿਆ। ਇਸ ਮੀਟਿੰਗ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨਿਗਰਾਨ ਵਜੋਂ ਮੌਜੂਦ ਸਨ।

ਅਨਿਲ ਵਿੱਜ ਵੱਲੋਂ ਨਾਇਬ ਸਿੰਘ ਸੈਣੀ ਦੇ ਨਾਂ ਦੀ ਤਜਵੀਜ਼ ਕਰਨਾ ਇਸ ਲਈ ਜ਼ਰੂਰੀ ਹੈ ਕਿਉਂਕਿ ਉਹ ਵੀ ਆਪਣੇ ਆਪ ਨੂੰ ਮੁੱਖ ਮੰਤਰੀ ਅਹੁਦੇ ਦਾ ਦਾਅਵੇਦਾਰ ਦੱਸਦੇ ਰਹੇ ਹਨ। ਉਨ੍ਹਾਂ ਚੋਣਾਂ ਦੌਰਾਨ ਹੀ ਕਿਹਾ ਸੀ ਕਿ ਜੇਕਰ ਭਾਜਪਾ ਚੋਣਾਂ ਜਿੱਤ ਗਈ ਤਾਂ ਅਗਲੀ ਮੀਟਿੰਗ ਮੁੱਖ ਮੰਤਰੀ ਵਜੋਂ ਹੀ ਹੋਵੇਗੀ।

Tags:    

Similar News