ਨਵਜੋਤ ਸਿੰਘ ਸਿੱਧੂ ਨੇ ਕੀਤੀ ਪ੍ਰਿੰਯਕਾਂ ਗਾਂਧੀ ਨਾਲ ਮੁਲਾਕਾਤ, ਸਿਆਸੀ ਹਲਚਲ ਤੇਜ
ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫ਼ਿਰ ਪੰਜਾਬ ਦੀ ਸਿਆਸਤ ਵਿਚ ਹਲਚਲ ਮਚਾ ਦਿੱਤੀ ਹੈ। ਉਹ ਦਿੱਲੀ ਪਹੁੰਚੇ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਉਨਾਂ ਨੇ ਔਖੇ ਵੇਲੇ ਵਿਚ ਸਾਥ ਦੇਣ ਲਈ ਪ੍ਰਿਯੰਕਾ ਗਾਂਧੀ ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ।
By : Makhan shah
Update: 2025-10-10 09:50 GMT
ਦਿੱਲੀ (ਗੁਰਪਿਆਰ ਸਿੰਘ) : ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫ਼ਿਰ ਪੰਜਾਬ ਦੀ ਸਿਆਸਤ ਵਿਚ ਹਲਚਲ ਮਚਾ ਦਿੱਤੀ ਹੈ। ਉਹ ਦਿੱਲੀ ਪਹੁੰਚੇ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਉਨਾਂ ਨੇ ਔਖੇ ਵੇਲੇ ਵਿਚ ਸਾਥ ਦੇਣ ਲਈ ਪ੍ਰਿਯੰਕਾ ਗਾਂਧੀ ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ।
ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਨਵਜੋਤ ਸਿੰਘ ਸਿੱਧੂ ਪਿਛਲੇ ਕਾਫ਼ੀ ਸਮੇਂ ਤੋਂ ਸਿਆਸਤ 'ਚੋਂ ਗਾਇਬ ਹਨ। ਉਨ੍ਹਾਂ ਵੱਲੋਂ ਨਾ ਤਾਂ ਕੋਈ ਸਿਆਸੀ ਸਰਗਰਮੀ ਵਿਚ ਹਿੱਸਾ ਲਿਆ ਜਾ ਰਿਹਾ ਹੈ ਤੇ ਨਾ ਹੀ ਕੋਈ ਬਿਆਨਬਾਜ਼ੀ ਕੀਤੀ ਜਾ ਰਹੀ ਹੈ।
ਹਾਲ ਹੀ ਵਿਚ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ 2027 ਵਿਚ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਹੁਣ ਨਵਜੋਤ ਸਿੰਘ ਸਿੱਧੂ ਤੇ ਪ੍ਰਿਯੰਕਾ ਗਾਂਧੀ ਵਿਚਾਲੇ ਇਸ ਮੁਲਾਕਾਤ ਮਗਰੋਂ ਫ਼ਿਰ ਤੋਂ ਕਈ ਤਰ੍ਹਾਂ ਦੀਆਂ ਸਿਆਸੀ ਚਰਚਾਵਾਂ ਛਿੜ ਗਈਆਂ ਹਨ।