ਲੁਧਿਆਣਾ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ, ਫਿਰੋਜ਼ਪੁਰ ਨੂੰ ਵੀ
ਹਰਮਨਬੀਰ ਸਿੰਘ ਨੂੰ ਫਿਰੋਜ਼ਪੁਰ ‘ਚ ਨਵਾਂ DIG ਨਿਯੁਕਤ ਕੀਤਾ ਗਿਆ ਹੈ।
By : Gill
Update: 2025-03-28 09:14 GMT
ਚੰਡੀਗੜ੍ਹ, 28 ਮਾਰਚ 2025 – ਪੰਜਾਬ ਸਰਕਾਰ ਨੇ ਵੱਡੇ ਪ੍ਰਸ਼ਾਸਨਿਕ ਫੈਸਲੇ ਅਧੀਨ ਸਵਪਨ ਸ਼ਰਮਾ ਨੂੰ ਲੁਧਿਆਣਾ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਵੀਂ ਨਿਯੁਕਤੀ ਨਾਲ ਸ਼ਹਿਰ ‘ਚ ਕਾਨੂੰਨ-ਵਿਵਸਥਾ ਸੰਭਾਲਣ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਮਥ੍ਹੇ ਆਈ ਹੈ।
ਇਸੇ ਤਰ੍ਹਾਂ, ਹਰਮਨਬੀਰ ਸਿੰਘ ਨੂੰ ਫਿਰੋਜ਼ਪੁਰ ‘ਚ ਨਵਾਂ DIG ਨਿਯੁਕਤ ਕੀਤਾ ਗਿਆ ਹੈ। ਇਹ ਤਬਾਦਲੇ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਕੀਤੇ ਗਏ ਹਨ।