ਐਨ ਕੇ ਸ਼ਰਮਾ ਨੇ ਛੱਡਿਆ ਅਕਾਲੀ ਦਲ

Update: 2024-11-18 08:38 GMT

ਐਨ ਕੇ ਸ਼ਰਮਾ ਨੇ ਛੱਡਿਆ ਅਕਾਲੀ ਦਲ

ਮੁਢਲੀ Member-ship ਤੋਂ ਦਿੱਤਾ ਅਸਤੀਫ਼ਾ

ਕਿਹਾ, ਪਾਰਟੀ ਵਿਚ ਧਾਰਮਕ ਦਖ਼ਲਅੰਦਾਜ਼ੀ ਵੱਧ ਗਈ ਹੈ

ਕਿਹਾ, ਇਸ ਤਰ੍ਹਾਂ ਕੋਈ ਕਿਵੇਂ ਸਿਆਸਤ ਕਰ ਸਕਦੈ

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰਿੰਦਰ ਕੁਮਾਰ ਸ਼ਰਮਾ (ਐਨ.ਕੇ.) ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਨਰਿੰਦਰ ਕੁਮਾਰ ਸ਼ਰਮਾ ਅਕਾਲੀ ਆਗੂ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਉਹ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਵੀ ਰਹੇ ਹਨ। ਸ਼ਰਮਾ ਨੇ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਐਲਾਨ ਕੀਤਾ ਹੈ ਕਿ ਅੱਜ ਉਨ੍ਹਾਂ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਸੁਖਬੀਰ ਬਾਦਲ ਨੂੰ ਸੌਂਪ ਦਿੱਤਾ ਹੈ।

ਅਸਤੀਫਾ ਦੇਣ ਅਤੇ ਪਾਰਟੀ ਛੱਡਣ ਦਾ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਲੀਡਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਲਈ ਮੇਰੀ ਇਸ ਪਾਰਟੀ ਵਿੱਚ ਰਹਿਣ ਦੀ ਕੋਈ ਇੱਛਾ ਨਹੀਂ ਹੈ। ਉਧਰ, ਐਨ ਕੇ ਸ਼ਰਮਾ ਨੇ ਇਹ ਵੀ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਰਕਰ ਵਜੋਂ ਪਾਰਟੀ ਵਿੱਚ ਕੰਮ ਕਰਦੇ ਰਹਿਣਗੇ।

ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ, ਸੁਮੇਧ ਸੈਣੀ ਨੂੰ ਡੀਜੀਪੀ ਨਿਯੁਕਤ ਕਰਨ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਸਨ।




 


Tags:    

Similar News