AAP ਵਿਧਾਇਕ ਗੱਜਣਮਾਜਰਾ ਦੀ ਪਟੀਸ਼ਨ 'ਤੇ ED ਨੂੰ ਨੋਟਿਸ

Update: 2024-09-27 06:05 GMT

ਜਲੰਧਰ : ਪੰਜਾਬ ਵਿੱਚ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੇ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਤੇ ਹਾਈਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ 15 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਪਿਛਲੇ ਸਾਲ ਈਡੀ ਜਲੰਧਰ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਜਦੋਂ ਉਸ ਨੂੰ ਸਹਿਯੋਗ ਨਾ ਮਿਲਿਆ ਤਾਂ ਗੱਜਣ ਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਗੱਜਣ ਮਾਜਰਾ 'ਤੇ ਆਪਣੀ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਰਾਹੀਂ ਬੈਂਕ ਨਾਲ 41 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਕੇ ਗੱਜਣ ਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ। ਮੋਹਾਲੀ ਅਦਾਲਤ ਨੇ ਉਸ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਪਟੀਸ਼ਨ ਰੱਦ ਕਰ ਦਿੱਤੀ ਸੀ। ਗੱਜਣ ਮਾਜਰਾ ਦੀ ਰੈਗੂਲਰ ਜ਼ਮਾਨਤ ਦੀ ਮੰਗ 'ਤੇ ਹਾਈ ਕੋਰਟ ਨੇ ਈਡੀ ਨੂੰ 15 ਅਕਤੂਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

Tags:    

Similar News