Operation Blue Star ਦੀ 40ਵੀਂ ਬਰਸੀ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਸਿੱਖ ਕੌਮ ਦੇ ਨਾਂ ਜਾਰੀ ਕੀਤਾ ਆਦੇਸ਼

ਇਤਿਹਾਸ ਹਮੇਸ਼ਾ ਖੁਦ ਆਵਾਜ਼ ਲਗਾ ਕੇ ਆਉਣ ਵਾਲੀਆਂ ਪੀੜੀਆ ਦੇ ਮਨਾਂ ਅੰਦਰ ਵੱਖਰੀ ਪ੍ਰਵਿਰਤੀ ਪੈਦਾ ਕਰਦਾ ਹੈ। 1 ਜੂਨ 1984 ਤੋਂ 6 ਜੂਨ 1984 ਦਾ ਸਮਾਂ ਸਿੱਖ ਕੌਮ ਦੀਆਂ ਸਮਿਰਤੀਆਂ ਵਿਚੋਂ ਨਹੀਂ ਨਿਕਲ ਸਕਦਾ। ਸ਼ਹੀਦੀ ਹਫ਼ਤੇ ਨੂੰ ਲੈ ਕੇ ਪੰਜ ਸਿੱਖ ਸਹਿਬਾਨ ਦੁਆਰਾ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਗਿਆ ਹੈ।

Update: 2024-06-03 07:24 GMT

ਅੰਮ੍ਰਿਤਸਰ: ਇਤਿਹਾਸ ਹਮੇਸ਼ਾ ਖੁਦ ਆਵਾਜ਼ ਲਗਾ ਕੇ ਆਉਣ ਵਾਲੀਆਂ ਪੀੜੀਆ ਦੇ ਮਨਾਂ ਅੰਦਰ ਵੱਖਰੀ ਪ੍ਰਵਿਰਤੀ ਪੈਦਾ ਕਰਦਾ ਹੈ। 1 ਜੂਨ 1984 ਤੋਂ 6 ਜੂਨ 1984 ਦਾ ਸਮਾਂ ਸਿੱਖ ਕੌਮ ਦੀਆਂ ਸਮਿਰਤੀਆਂ ਵਿਚੋਂ ਨਹੀਂ ਨਿਕਲ ਸਕਦਾ। ਸ਼ਹੀਦੀ ਹਫ਼ਤੇ ਨੂੰ ਲੈ ਕੇ ਪੰਜ ਸਿੱਖ ਸਹਿਬਾਨ ਦੁਆਰਾ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਗਿਆ ਹੈ। ਜਥੇਦਾਰ ਨੇ 4 ਤੋਂ 6 ਜੂਨ ਤੱਕ ਸਾਰੇ ਸਿੱਖ ਕਾਲੀਆਂ ਦਸਤਾਰਾਂ ਪਹਿਨਣ ਅਤੇ ਸਿੱਖ ਬੀਬੀਆ ਕਾਲੇ ਦੁਪੱਟੇ ਪਾ ਕੇ ਸਾਕਾ ਨੀਲਾ ਤਾਰਾ ਪ੍ਰਤੀ ਆਪਣੀ ਗੁੱਸਾ ਜਾਹਰ ਕਰਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ 6 ਜੂਨ ਨੂੰ ਸਾਕਾ ਨੀਲਾ ਤਾਰਾ ਦੇ 40 ਸਾਲ ਪੂਰੇ ਹੋਣ ਜਾ ਰਹੇ ਹਨ ਅਤੇ ਸਿੱਖਾਂ ਦੇ ਜ਼ਖਮ ਅਜੇ ਵੀ ਭਰੇ ਨਹੀਂ ਹਨ। ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਭਾਰਤੀ ਫ਼ੌਜ ਨੇ ਹਮਲਾ ਕੀਤਾ ਤਾਂ ਵੀ ਸਿੱਖ ਕੌਮ ਦੇ ਯੋਧਿਆਂ ਨੇ ਡਟ ਕੇ ਮੁਕਾਬਲਾ ਕੀਤਾ। ਇਸ ਦੇ ਰੋਸ ਵਿੱਚ ਬੰਦੀ ਸਿੱਖਾਂ ਨੇ ਵੀ ਕੁੱਝ ਕਾਰਵਾਈਆਂ ਕੀਤੀਆਂ, ਪਰ ਉਨ੍ਹਾਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਭਾਰਤ ਵਿੱਚ ਬੰਦੀ ਸਿੱਖਾਂ ਜਿੰਨੀ ਕੌਣ ਸਜ਼ਾ ਕੱਟ ਰਿਹਾ ਹੈ ਤਾਂ ਸਰਕਾਰ ਦੱਸੇ, ਬੰਦੀ ਸਿੱਖ 30 ਸਾਲ ਤੋਂ ਜੇਲ੍ਹ ਵਿੱਚ ਬੰਦ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਸਿੱਖ ਕਤਲੇਆਮ ਦਾ ਵੀ ਇਨਸਾਫ਼ ਨਹੀਂ ਮਿਲਿਆ ਹੈ, ਦਿੱਲੀ ਦੇ ਪੀੜਤ ਅਜੇ ਵੀ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ। ਅਪ੍ਰੇਸ਼ਨ ਬਲੂ ਸਟਾਰ ਵਿੱਚ ਸਿੱਖਾਂ ਦਾ ਬੇਸ਼ਕੀਮਤੀ ਖ਼ਜਾਨਾ ਅਤੇ ਲਾਇਬਰੇਰੀ ਦਾ ਵੀ ਸਿੱਖਾਂ ਨੂੰ ਕੁੱਝ ਨਹੀਂ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਆਦੇਸ਼ ਜਾਰੀ ਕੀਤਾ ਹੈ ਕਿ 4 ਤੋਂ 6 ਜੂਨ ਨੂੰ ਸਾਰੇ ਸਿੱਖ ਕਾਲੀ ਦਸਤਾਰ ਸਜਾਉਣ ਅਤੇ ਸਿੱਖ ਔਰਤਾਂ ਕਾਲੇ ਦੁਪੱਟੇ ਲੈ ਕੇ ਅਪ੍ਰੇਸ਼ਨ ਬਲੂ ਸਟਾਰ ਪ੍ਰਤੀ ਆਪਣਾ ਰੋਸ ਜ਼ਾਹਰ ਕਰਨ।

Tags:    

Similar News