ਐਬਟਸਫੋਰਡ ਵਿੱਚ ਗੋਲੀਬਾਰੀ ਦੀ ਘਟਨਾ ਚ ਇੱਕ ਵਿਅਕਤੀ ਦੀ ਮੌਤ
ਵੈਨਕੂਵਰ, 11 ਜਨਵਰੀ (ਮਲਕੀਤ ਸਿੰਘ) — ਕਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਐਸਫਫੋਰਡ ਵਿੱਚ ਗੋਲੀਆਂ ਚੱਲਣ ਦੀ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਘਟਨਾ ਸਿਸਕਿਨ ਡਰਾਈਵ ਅਤੇ ਸੈਂਡਪਾਈਪਰ ਡਰਾਈਵ ਦੇ ਇਲਾਕੇ ਵਿੱਚ ਵਾਪਰੀ, ਜਿੱਥੇ ਦੁਪਹਿਰ ਸਮੇਂ ਗੋਲੀਆਂ ਚੱਲਣ ਦੀ ਸੂਚਨਾ ਮਿਲੀ।
ਪੁਲਿਸ ਨੇ ਦੱਸਿਆ ਕਿ ਮੌਕੇ ’ਤੇ ਪਹੁੰਚਣ ’ਤੇ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਗੰਭੀਰ ਜਖਮੀ ਹਾਲਤ ਵਿੱਚ ਮਿਲਿਆ, ਜਿਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਬਾਵਜੂਦ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ