ਪਾਕਿਸਤਾਨ ਨੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ

Update: 2024-09-11 03:28 GMT

ਜੰਮੂ ਕਸ਼ਮੀਰ: ਅੱਜ ਤੜਕੇ 02:35 ਵਜੇ ਅਖਨੂਰ ਇਲਾਕੇ ਵਿੱਚ ਸਰਹੱਦ ਪਾਰ ਤੋਂ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿਸ ਦਾ ਬੀਐਸਐਫ ਨੇ ਮੂੰਹਤੋੜ ਜਵਾਬ ਦਿੱਤਾ ਸੀ। ਪਾਕਿ ਗੋਲੀਬਾਰੀ 'ਚ ਬੀਐੱਸਐੱਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਜਵਾਨ ਹਾਈ ਅਲਰਟ 'ਤੇ ਹਨ।

ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਪਾਕਿਸਤਾਨੀ ਫੌਜ ਨੇ ਬਿਨਾਂ ਕਿਸੇ ਕਾਰਨ ਗੋਲੀਬਾਰੀ ਕੀਤੀ। ਇਸ ਘਟਨਾ ਵਿੱਚ ਬੀਐਸਐਫ ਯਾਨੀ ਸੀਮਾ ਸੁਰੱਖਿਆ ਬਲ ਦੇ ਜਵਾਨ ਜ਼ਖ਼ਮੀ ਹੋਏ ਹਨ। ਹਾਲਾਂਕਿ ਭਾਰਤੀ ਜਵਾਨਾਂ ਨੇ ਵੀ ਪਾਕਿਸਤਾਨ ਦੇ ਇਸ ਹੰਕਾਰ ਦਾ ਜਵਾਬ ਦਿੱਤਾ ਅਤੇ ਗੋਲੀਬਾਰੀ ਕੀਤੀ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਸਰਹੱਦ ਪਾਰੋਂ ਕੋਈ ਜਾਨੀ ਨੁਕਸਾਨ ਹੋਇਆ ਹੈ ਜਾਂ ਨਹੀਂ।

ਬੀਐਸਐਫ ਦੇ ਬੁਲਾਰੇ ਨੇ ਬੁੱਧਵਾਰ ਸਵੇਰੇ ਇੱਥੇ ਦੱਸਿਆ ਕਿ ਕਰੀਬ 2:35 ਵਜੇ ਅਖਨੂਰ ਖੇਤਰ ਵਿੱਚ ਸਰਹੱਦ ਪਾਰ ਤੋਂ ਬਿਨਾਂ ਭੜਕਾਹਟ ਦੇ ਗੋਲੀਬਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀਐਸਐਫ ਨੇ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਫੌਜੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਅੰਤਰਰਾਸ਼ਟਰੀ ਸਰਹੱਦ ਅਤੇ ਕੰਟਰੋਲ ਰੇਖਾ ਦੇ ਨੇੜੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ।

Tags:    

Similar News