ਪੰਜਾਬ 'ਚ ਪੰਚਾਇਤੀ ਚੋਣਾਂ ਦਾ ਐਲਾਨ, 15 ਅਕਤੂਬਰ ਨੂੰ ਵੋਟਾਂ

By :  Gill
Update: 2024-09-25 13:25 GMT

ਮੋਹਾਲੀ : ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਗਿਆ ਹੈ। 15 ਅਕਤੂਬਰ ਨੂੰ ਵੋਟਾਂ ਪੈਣਗੀਆਂ। ਨਤੀਜੇ ਵੀ ਉਸੇ ਦਿਨ ਆਉਣਗੇ। ਇਹ ਐਲਾਨ ਰਾਜ ਚੋਣ ਕਮਿਸ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਬੁੱਧਵਾਰ (25 ਸਤੰਬਰ) ਨੂੰ ਕੀਤਾ। ਉਨ੍ਹਾਂ ਦੱਸਿਆ ਕਿ ਪੰਚ ਅਤੇ ਸਰਪੰਚ ਦੇ ਅਹੁਦਿਆਂ ਲਈ ਨਾਮਜ਼ਦਗੀਆਂ 27 ਤੋਂ 4 ਅਕਤੂਬਰ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤ ਦੀ ਸਮਾਂ ਸੀਮਾ ਫਰਵਰੀ 2024 ਵਿੱਚ ਖਤਮ ਹੋ ਗਈ ਸੀ ਪਰ ਲੋਕ ਸਭਾ ਚੋਣਾਂ ਕਾਰਨ ਚੋਣਾਂ ਵਿੱਚ ਦੇਰੀ ਹੋ ਗਈ ਹੈ। ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Tags:    

Similar News