ਪੰਜਾਬ 'ਚ 20 ਅਕਤੂਬਰ ਤੋਂ ਪਹਿਲਾਂ ਹੋਣਗੀਆਂ ਪੰਚਾਇਤੀ ਚੋਣਾਂ, ਨੋਟੀਫਿਕੇਸ਼ਨ ਜਾਰੀ

Update: 2024-09-20 00:46 GMT

ਜਲਦ ਹੀ ਲਾਗੂ ਹੋਵੇਗਾ ਚੋਣ ਜ਼ਾਬਤਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਹ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਨੂੰ ਭੇਜੇਗਾ। ਚੋਣ ਕਮਿਸ਼ਨ ਉਸ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ। ਮੰਨਿਆ ਜਾ ਰਿਹਾ ਹੈ ਕਿ 23 ਸਤੰਬਰ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਬਾਅਦ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ।

ਸਰਕਾਰੀ ਸੂਤਰਾਂ ਦੀ ਮੰਨੀਏ ਤਾਂ 13 ਅਕਤੂਬਰ ਨੂੰ ਚੋਣਾਂ ਹੋ ਸਕਦੀਆਂ ਹਨ। ਹਾਲ ਹੀ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ ਗਈ ਸੀ। ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ। ਰਾਜ ਸਰਕਾਰ ਦੇ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 16 ਸਤੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਹੁਣ ਪੇਂਡੂ ਵਿਕਾਸ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।

Tags:    

Similar News