ਕਰਨਾਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੌਰੇ 'ਤੇ ਹਨ। ਉਹ ਕੁਰੂਕਸ਼ੇਤਰ ਦੇ ਥੀਮ ਪਾਰਕ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਜੀਟੀ ਬੈਲਟ 'ਤੇ ਸਥਿਤ 6 ਜ਼ਿਲ੍ਹਿਆਂ ਦੀਆਂ 23 ਵਿਧਾਨ ਸਭਾ ਸੀਟਾਂ ਦੇ ਉਮੀਦਵਾਰ ਇੱਥੇ ਮੌਜੂਦ ਹੋਣਗੇ।
ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ 8 ਐਸਪੀ, 20 ਡੀਐਸਪੀ ਸਮੇਤ 2500 ਪੁਲਿਸ ਮੁਲਾਜ਼ਮ ਤਾਇਨਾਤ ਹਨ। ਸ਼ੁੱਕਰਵਾਰ ਨੂੰ ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਸਿੰਘ ਕਪੂਰ ਨੇ ਰੈਲੀ ਵਾਲੀ ਥਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇੱਥੇ ਤਾਇਨਾਤ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੀ.ਵੀ.ਆਈ.ਪੀ ਦੀ ਆਮਦ ਦੌਰਾਨ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।