PM ਮੋਦੀ ਦਾ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਹਿਲਾ ਸੰਦੇਸ਼
ਇਸੇ ਦੌਰਾਨ, ਭਾਰਤ ਅਤੇ ਪਾਕਿਸਤਾਨ ਵਿਚਕਾਰ 9 ਮਈ ਨੂੰ ਜੰਗਬੰਦੀ 'ਤੇ ਸਮਝੌਤਾ ਹੋਇਆ, ਜਿਸ ਦੀ ਪੁਸ਼ਟੀ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਪ੍ਰੈਸ ਕਾਨਫਰੰਸ ਰਾਹੀਂ ਕੀਤੀ
ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧ ਰਹੇ ਤਣਾਅ ਅਤੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ, ਭਾਰਤ ਨੇ "ਆਪ੍ਰੇਸ਼ਨ ਸਿੰਦੂਰ" ਦੇ ਤਹਿਤ ਪਾਕਿਸਤਾਨ ਵਿੱਚ ਸਥਿਤ ਅੱਤਵਾਦੀ ਟਿਕਾਣਿਆਂ 'ਤੇ ਵੱਡਾ ਹਵਾਈ ਹਮਲਾ ਕੀਤਾ। ਇਸ ਕਾਰਵਾਈ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ 100 ਤੋਂ ਵੱਧ ਅੱਤਵਾਦੀ ਮਾਰੇ ਗਏ।
Prime Minister Narendra Modi will address the nation at around 8 PM today. pic.twitter.com/NobQiY66Nh
— ANI (@ANI) May 12, 2025
ਭਾਰਤੀ ਫੌਜ ਦੀ ਇਸ ਕਾਰਵਾਈ ਤੋਂ ਬਾਅਦ ਪਾਕਿਸਤਾਨ ਨੇ ਵੀ ਜਵਾਬੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਭਾਰਤ ਨੇ ਉਸਦੇ ਸਾਰੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ। ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਹ ਸੰਬੋਧਨ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਸੰਦੇਸ਼ ਹੋਵੇਗਾ, ਜਿਸ ਵਿੱਚ ਉਹ ਦੇਸ਼ ਵਾਸੀਆਂ ਨੂੰ ਵੱਡਾ ਸੰਦੇਸ਼ ਦੇਣਗੇ।
ਇਸੇ ਦੌਰਾਨ, ਭਾਰਤ ਅਤੇ ਪਾਕਿਸਤਾਨ ਵਿਚਕਾਰ 9 ਮਈ ਨੂੰ ਜੰਗਬੰਦੀ 'ਤੇ ਸਮਝੌਤਾ ਹੋਇਆ, ਜਿਸ ਦੀ ਪੁਸ਼ਟੀ ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਪ੍ਰੈਸ ਕਾਨਫਰੰਸ ਰਾਹੀਂ ਕੀਤੀ। ਦੋਵੇਂ ਦੇਸ਼ਾਂ ਨੇ ਗੋਲੀਬਾਰੀ ਅਤੇ ਫੌਜੀ ਕਾਰਵਾਈ ਨਾ ਕਰਨ 'ਤੇ ਸਹਿਮਤੀ ਜਤਾਈ, ਹਾਲਾਂਕਿ ਪਾਕਿਸਤਾਨ ਵੱਲੋਂ ਉਸੇ ਦਿਨ ceasefire ਦੀ ਉਲੰਘਣਾ ਵੀ ਹੋਈ।
ਪ੍ਰਧਾਨ ਮੰਤਰੀ ਮੋਦੀ ਦੇ ਅੱਜ ਦੇ ਸੰਬੋਧਨ ਨੂੰ ਲੈ ਕੇ ਦੇਸ਼ ਭਰ ਵਿੱਚ ਉਤਸ਼ਾਹ ਅਤੇ ਉਡੀਕ ਹੈ, ਕਿਉਂਕਿ ਇਹ ਸੰਕਟ ਦੇ ਸਮੇਂ 'ਚ ਆ ਰਿਹਾ ਹੈ ਅਤੇ ਲੋਕਾਂ ਨੂੰ ਮਹੱਤਵਪੂਰਨ ਸੰਦੇਸ਼ ਮਿਲਣ ਦੀ ਉਮੀਦ ਹੈ।