ਆਦਿਵਾਸੀ ਪ੍ਰਦਰਸ਼ਨ ਦੌਰਾਨ ਪੁਲਿਸ ਵਾਹਨਾਂ ਦੀ ਤੋੜਫੋੜ
ਵੈਨਕੂਵਰ, 5 ਅਪ੍ਰੈਲ (ਮਲਕੀਤ ਸਿੰਘ) – ਕੈਨੇਡਾ ਦੇ ਨੋਵਾ ਸਕੋਸ਼ੀਆ ਸੂਬੇ ਵਿੱਚ ਆਦਿਵਾਸੀ ਭਾਈਚਾਰੇ ਵੱਲੋਂ ਕੀਤੇ ਗਏ ਇੱਕ ਪ੍ਰਦਰਸ਼ਨ ਦੌਰਾਨ ਪੁਲਿਸ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਸਾਹਮਣੇ ਆਏ ਹਨ।
ਜਾਣਕਾਰੀ ਮੁਤਾਬਕ ਇਹ ਘਟਨਾ ਕਨੇਡਾ ਦੇ ਮੂਲ ਨਿਵਾਸੀ ਫਰਸਟ ਨੇਸ਼ਨਜ਼ ਨਾਲ ਸੰਬੰਧਿਤ ਪ੍ਰਦਰਸ਼ਨ ਦੌਰਾਨ ਵਾਪਰੀ, ਜਿੱਥੇ ਕੁਝ ਲੋਕਾਂ ਵੱਲੋਂ ਹੰਗਾਮਾ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪ੍ਰਦਰਸ਼ਨ ਦੇ ਨਾਂ ‘ਤੇ ਕੀਤੀ ਗਈ ਇਸ ਤੋੜਫੋੜ ਨਾਲ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਿਆ ਗਿਆ ਹੈ।
ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਪੋਟਲੋਟੈਕ ਕੌਂਸਲ ਦੇ ਇੱਕ ਮੈਂਬਰ ਨੇ ਕਿਹਾ ਕਿ ਜਿਹੜੇ ਲੋਕ ਹੰਗਾਮਾ ਕਰਨ ਲਈ ਆਏ ਸਨ, ਉਹ ਆਪਣੇ ਅੰਦਰ ਝਾਤ ਮਾਰਨ ਅਤੇ ਚੰਗਾ ਇਨਸਾਨ ਬਣਨ ਬਾਰੇ ਸੋਚਣ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਸਬੂਤ ਇਕੱਠੇ ਕੀਤੇ ਜਾ ਰਹੇ ਹਨ।