ਪੰਜਾਬ 'ਚ ਨਗਰ ਨਿਗਮ ਚੋਣਾਂ ਦੀ ਤਿਆਰੀ
ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਲਈ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਨਵ-ਨਿਯੁਕਤ
ਇੱਛੁਕ ਉਮੀਦਵਾਰਾਂ ਤੋਂ ਮੰਗੀਆਂ ਜਾਣਗੀਆਂ ਅਰਜ਼ੀਆਂ, ਪਾਰਟੀ ਮੁਖੀ ਨੇ ਬਣਾਈ ਰਣਨੀਤੀ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਲਈ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਅਮਨ ਅਰੋੜਾ ਨੇ ਚੋਣਾਂ ਸਬੰਧੀ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ ਹੈ। ਇਸ ਵਿੱਚ ਸਾਰੇ ਵੱਡੇ ਨੇਤਾ ਅਤੇ ਮੰਤਰੀ ਮੌਜੂਦ ਸਨ। ਇਸ ਮੌਕੇ ਦੱਸਿਆ ਗਿਆ ਕਿ ਪਾਰਟੀ ਵੱਲੋਂ ਜਲਦੀ ਹੀ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਤੋਂ ਅਰਜ਼ੀਆਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।
ਅਮਨ ਅਰੋੜਾ ਦੀ ਪਾਰਟੀ ਪ੍ਰਧਾਨ ਬਣਨ ਤੋਂ ਬਾਅਦ ਆਗੂਆਂ ਨਾਲ ਇਹ ਪਹਿਲੀ ਮੀਟਿੰਗ ਸੀ। ਮੀਟਿੰਗ ਵਿੱਚ ਨਗਰ ਨਿਗਮ ਮੰਤਰੀ ਡਾ: ਰਵਜੋਤ ਸਿੰਘ, ਹਰਭਜਨ ਸਿੰਘ ਈਓ, ਮਹਿੰਦਰ ਭਗਤ ਸਮੇਤ ਕਈ ਵੱਡੇ ਆਗੂ ਹਾਜ਼ਰ ਸਨ। ਇਸ ਦੌਰਾਨ ਸਾਰੇ ਖੇਤਰਾਂ ਤੋਂ ਫੀਡਬੈਕ ਲਈ ਗਈ। ਚੋਣਾਂ ਵਿੱਚ ਪਾਰਟੀ ਲੋਕਾਂ ਤੱਕ ਕਿਵੇਂ ਪਹੁੰਚ ਕਰੇਗੀ, ਇਸ ਬਾਰੇ ਵੀ ਰਣਨੀਤੀ ਬਣਾਈ ਗਈ। ਹਾਲਾਂਕਿ ਸੀਐਮ ਭਗਵੰਤ ਮਾਨ ਸ਼ਹਿਰ ਤੋਂ ਬਾਹਰ ਸਨ।