ਦਿੱਲੀ ਵਿਧਾਨ ਸਭਾ ਚੋਣਾਂ ਕਰਵਾਉਣ ਦੀਆਂ ਤਿਆਰੀਆਂ ?
ਨਵੀਂ ਦਿੱਲੀ : ਦਿੱਲੀ ਵਿੱਚ 10 ਸਾਲਾਂ ਤੋਂ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਨੇ ਜਲਦੀ ਚੋਣਾਂ ਦੀ ਆਸ ਨੂੰ ਲੈ ਕੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪੈਦਲ ਮਾਰਚ ਕਰ ਰਹੇ ਹਨ। ਪਾਰਟੀ ਨੇ ਬੂਥ ਮੈਪਿੰਗ ਵੀ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਭਾਜਪਾ ਨੇ ‘ਆਪ’ ਦੇ ਪੰਜ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਇਸ ਤੋਂ ਪਹਿਲਾਂ ਇੱਕ ਮੰਤਰੀ ਅਤੇ ਇੱਕ ਵਿਧਾਇਕ ਵੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।
ਦਿੱਲੀ ਵਿਧਾਨ ਸਭਾ ਚੋਣਾਂ ਦਾ ਬਿਗਲ ਸਮੇਂ ਤੋਂ ਪਹਿਲਾਂ ਵੱਜ ਸਕਦਾ ਹੈ। ਰਾਜ ਚੋਣ ਕਮਿਸ਼ਨ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਰਾਜਧਾਨੀ ਵਿੱਚ ਫਰਵਰੀ 2025 ਤੋਂ ਪਹਿਲਾਂ ਵਿਧਾਨ ਸਭਾ ਦਾ ਗਠਨ ਕੀਤਾ ਜਾਣਾ ਹੈ। ਇਸ ਕਾਰਨ ਜਨਵਰੀ ਅਤੇ ਫਰਵਰੀ ਦੇ ਅਖੀਰ ਵਿੱਚ ਚੋਣਾਂ ਹੋਣ ਦੀ ਉਮੀਦ ਸੀ ਪਰ ਸੂਤਰਾਂ ਅਨੁਸਾਰ ਨਵੰਬਰ-ਦਸੰਬਰ ਵਿੱਚ ਚੋਣਾਂ ਹੋ ਸਕਦੀਆਂ ਹਨ। ਇਸ ਦੇ ਲਈ ਅਗਲੇ ਮਹੀਨੇ ਸਤੰਬਰ ਵਿੱਚ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
2019 ਵਿੱਚ, ਦਿੱਲੀ ਵਿਧਾਨ ਸਭਾ ਚੋਣਾਂ 8 ਫਰਵਰੀ ਨੂੰ ਹੋਈਆਂ ਸਨ। ਇਸ ਤੋਂ ਬਾਅਦ 11 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਈ। ਇਸ ਵਾਰ ਇਹ ਚੋਣ ਸਮੇਂ ਤੋਂ ਪਹਿਲਾਂ ਹੋ ਸਕਦੀ ਹੈ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪੱਤਰ ਨੇ ਇਨ੍ਹਾਂ ਅਟਕਲਾਂ ਨੂੰ ਵਧਾ ਦਿੱਤਾ ਹੈ। ਪੱਤਰ ਵਿੱਚ ਸਾਰੇ ਵਿਭਾਗਾਂ ਦੇ ਮੁਖੀਆਂ ਤੋਂ ਮੈਨਪਾਵਰ ਸਟੇਟਸ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਅਧਿਕਾਰੀਆਂ ਦੇ ਗ੍ਰੇਡ ਦੇ ਹਿਸਾਬ ਨਾਲ ਮੰਗੀ ਗਈ ਹੈ। ਇਸ ਨਾਲ ਚੋਣ ਡਿਊਟੀ ਤੈਅ ਕੀਤੀ ਜਾ ਸਕਦੀ ਹੈ। ਵਿਭਾਗਾਂ ਨੂੰ ਇਹ ਜਾਣਕਾਰੀ ਸੱਤ ਦਿਨਾਂ ਦੇ ਅੰਦਰ ਦੇਣੀ ਹੋਵੇਗੀ।
ਇਨ੍ਹਾਂ ਵਿੱਚ ਰਾਜਕੁਮਾਰ ਆਨੰਦ ਅਤੇ ਕਰਤਾਰ ਸਿੰਘ ਸ਼ਾਮਲ ਹਨ। ਭਾਜਪਾ ਨੇ ਜਥੇਬੰਦਕ ਪੱਧਰ 'ਤੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਕਮਜ਼ੋਰ ਸੀਟਾਂ 'ਤੇ ਹੋਰ ਪਾਰਟੀਆਂ ਦੇ ਮਜ਼ਬੂਤ ਨੇਤਾਵਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ। ਲੋਕ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਨੇ ਦਿੱਲੀ ਵਿਚ ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ ਅਤੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ 2 ਅਕਤੂਬਰ ਤੋਂ ਦਿੱਲੀ ਜੋੜੋ ਯਾਤਰਾ ਕੱਢੇਗੀ। ਜ਼ਿਲ੍ਹਾ ਕਮੇਟੀਆਂ ਦੀਆਂ ਮਹੀਨਾਵਾਰ ਮੀਟਿੰਗਾਂ ਸ਼ੁਰੂ ਹੋ ਗਈਆਂ ਹਨ ਅਤੇ ਉਮੀਦਵਾਰਾਂ ਦੇ ਪੈਨਲ 'ਤੇ ਵਿਚਾਰ-ਵਟਾਂਦਰਾ ਸ਼ੁਰੂ ਹੋ ਗਿਆ ਹੈ।
ਚੋਣ ਕਮਿਸ਼ਨ ਰਾਜਧਾਨੀ ਵਿੱਚ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਸਮੇਂ ਤੋਂ ਪਹਿਲਾਂ ਸ਼ੁਰੂ ਕਰ ਦੇਵੇਗਾ। ਹਰ ਵਾਰ ਇਹ ਕੰਮ ਅਕਤੂਬਰ ਵਿੱਚ ਕੀਤਾ ਜਾਂਦਾ ਹੈ ਪਰ ਇਸ ਵਾਰ ਸਤੰਬਰ ਵਿੱਚ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਵੋਟਰ ਸੂਚੀ ਦੀ ਸੁਧਾਈ ਤੋਂ ਬਾਅਦ ਦਸੰਬਰ ਤੱਕ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।