Prime Minister Narendra Modi 1 ਫਰਵਰੀ ਨੂੰ ਪੰਜਾਬ ਦੌਰੇ 'ਤੇ; ਡੇਰਾ ਸਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ

By :  Gill
Update: 2026-01-27 09:34 GMT

ਚੰਡੀਗੜ੍ਹ/ਜਲੰਧਰ, 27 ਜਨਵਰੀ, 2026:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 1 ਫਰਵਰੀ ਨੂੰ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਜਲੰਧਰ ਸਥਿਤ ਦੋਆਬਾ ਖੇਤਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਡੇਰਾ ਬੱਲਾਂ ਵਿਖੇ ਮੱਥਾ ਟੇਕਣ ਦੇ ਨਾਲ-ਨਾਲ ਡੇਰੇ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਵੀ ਕਰ ਸਕਦੇ ਹਨ। ਡੇਰਾ ਸਚਖੰਡ ਬੱਲਾਂ ਰਵਿਦਾਸੀਆ ਭਾਈਚਾਰੇ ਦਾ ਇੱਕ ਵੱਡਾ ਅਤੇ ਪ੍ਰਭਾਵਸ਼ਾਲੀ ਕੇਂਦਰ ਹੈ, ਅਤੇ ਪ੍ਰਧਾਨ ਮੰਤਰੀ ਦਾ ਇਹ ਦੌਰਾ ਸਿਆਸੀ ਅਤੇ ਧਾਰਮਿਕ ਦੋਵਾਂ ਪੱਖਾਂ ਤੋਂ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਦੇ ਆਗਮਨ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਡੇਰੇ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਡੇਰਾ ਬੱਲਾਂ ਵਿਖੇ ਆਸ਼ੀਰਵਾਦ ਲੈਣ ਲਈ ਪਹੁੰਚਦੇ ਰਹੇ ਹਨ।

Tags:    

Similar News