ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ;

Update: 2025-02-01 11:15 GMT

ਚੰਡੀਗੜ੍ਹ 1 ਫਰਵਰੀ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਕਲਾਂ ਦੇ ਵਸਨੀਕ ਗੁਰਦਾਸ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 7000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags:    

Similar News