Punjab : ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਐਂਬੂਲੈਂਸਾਂ-ਮੈਡੀਕਲ ਟੀਮਾਂ ਤਾਇਨਾਤ
ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਈਲ ਮੈਡੀਕਲ ਟੀਮਾਂ ਤਾਇਨਾਤ
By : Gill
Update: 2025-08-17 07:34 GMT
ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਹਾਈ ਅਲਰਟ ‘ਤੇ
ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਈਲ ਮੈਡੀਕਲ ਟੀਮਾਂ ਤਾਇਨਾਤ
ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਫਿਰੋਜ਼ਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ ਅਤੇ ਫਾਜ਼ਿਲਕਾ ਦੇ ਸਿਵਲ ਸਰਜਨ ਅਲਰਟ ‘ਤੇ
ਸਾਰੇ ਮੈਡੀਕਲ ਪ੍ਰੋਫੈਸ਼ਨਲਜ਼ ਨੂੰ ਕਿਸੇ ਵੀ ਐਮਰਜੈਂਸੀ ਵਿੱਚ 30 ਮਿੰਟਾਂ ਦੇ ਅੰਦਰ ਰਿਸਪਾਂਡ ਕਰਨ ਦੇ ਹੁਕਮ ਜਾਰੀ
ਹੜ੍ਹ ਕਾਰਨ ਕੱਟੇ ਪਿੰਡਾਂ ਤੱਕ ਪਹੁੰਚਣ ਲਈ ਡੀ.ਸੀ. ਵੱਲੋਂ ਬੋਟ ਐਂਬੂਲੈਂਸ ਦੀ ਵਿਵਸਥਾ
ਆਮ ਜਨਤਾ ਨੂੰ ਅਪੀਲ ਹੈ ਕਿ ਬੁਖ਼ਾਰ ਜਾਂ ਦਸਤ ਦੇ ਮਾਮਲੇ ਵਿੱਚ ਤੁਰੰਤ ਨੇੜਲੇ ਹੈਲਥ ਸੈਂਟਰ ਨਾਲ ਸੰਪਰਕ ਕਰੋ