ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਮੀਟਿੰਗ ਹੋਈ ਮੁਲਤਵੀ ਸੀਐੱਮ ਮਾਨ ਹੋਏ ਬਿਮਾਰ

ਅੱਜ ਹੋਣ ਵਾਲੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁਲਤਵੀ ਹੋ ਗਈ ਹੈ ਸੀਐੱਮ ਮਾਨ ਦੀ ਸਿਹਤ ਠੀਕ ਨਾ ਹੋਣਾ ਮੀਟਿੰਗ ਮੁਲਤਵੀ ਦਾ ਕਾਰਨ ਦੱਸਿਆ ਜਾ ਰਿਹਾ ਹੈ।

Update: 2025-11-14 10:44 GMT

ਚੰਡੀਗੜ੍ਹ: ਅੱਜ ਹੋਣ ਵਾਲੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁਲਤਵੀ ਹੋ ਗਈ ਹੈ ਸੀਐੱਮ ਮਾਨ ਦੀ ਸਿਹਤ ਠੀਕ ਨਾ ਹੋਣਾ ਮੀਟਿੰਗ ਮੁਲਤਵੀ ਦਾ ਕਾਰਨ ਦੱਸਿਆ ਜਾ ਰਿਹਾ ਹੈ। ਹੜ੍ਹਾਂ ਦੇ ਦੌਰਾ ਤੋਂ ਬਾਅਦ ਸੀਐੱਮ ਮਾਨ ਬਿਮਾਰ ਹੋ ਗਏ ਸਨ। ਉਸ ਤੋਂ ਬਾਅਦ ਉਹ ਕਈ ਦਿਨ ਮੁਹਾਲੀ ਦੇ ਹਸਪਾਤਲ ਵਿੱਚ ਦਾਖਲ ਰਹੇ ਪਰ ਇੱਕ ਵਾਰ ਫੇਰ ਉਹਨਾਂ ਦੇ ਬਿਮਾਰ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ।

ਪਰ ਇਸਦੀ ਫਿਲਹਾਲ ਪੁਸ਼ਟੀ ਨਹੀਂ ਕੀਤੀ ਗਈ ਹੈ। ਤੇਜ਼ ਬੁਖਾਰ ਹੋਣ ਕਰਕੇ ਮੁੱਖ ਮੰਤਰੀ ਦੋ ਦਿਨਾਂ ਤੋਂ ਆਪਣੀ ਸਰਕਾਰੀ ਰਿਹਾਇਸ਼ ਉੱਤੇ ਹਨ ਅੱਜ ਕਈ ਕੈਬਨਿਟ ਮੰਤਰੀ ਫ਼ੀਲਡ ਚੋਂ ਕੈਬਨਿਟ ਮੀਟਿੰਗ ’ਚ ਸ਼ਾਮਲ ਹੋਣ ਲਈ ਰਵਾਨਾ ਹੋ ਗਏ ਸਨ ਪ੍ਰੰਤੂ ਉਨ੍ਹਾਂ ਨੂੰ ਰਸਤੇ ’ਚ ਕੈਬਨਿਟ ਮੀਟਿੰਗ ਮੁਲਤਵੀ ਹੋਣ ਦਾ ਸੁਨੇਹਾ ਲੱਗਿਆ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮਗਰੋਂ ਬਿਮਾਰ ਪੈ ਗਏ ਸਨ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਲੰਘੇ ਕੱਲ੍ਹ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਸੀ।

ਇਸ ਮੀਟਿੰਗ ਦਾ ਏਜੰਡਾ ਤਹਿ ਨਹੀਂ ਕੀਤਾ ਗਿਆ ਸੀ ਪਰ ਪਤਾ ਲੱਗਿਆ ਸੀ ਕਿ ਕੈਬਨਿਟ ਮੀਟਿੰਗ ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ ਕਿਉਂਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਸੈਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ। ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਹੋਰ ਅਹਿਮ ਫ਼ੈਸਲਾ ਵੀ ਸਾਹਮਣੇ ਆ ਸਕਦਾ ਹੈ।

Tags:    

Similar News