ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ
By : Gill
Update: 2024-09-26 07:24 GMT
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਹਸਪਤਾਲ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਮੁੱਖ ਮੰਤਰੀ ਨੂੰ ਹਸਪਤਾਲ ਕਿਉਂ ਦਾਖਲ ਕਰਵਾਉਣਾ ਪਿਆ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੂੰ ਐਮਰਜੈਂਸੀ 'ਚ ਹਸਪਤਾਲ ਲਿਆਂਦਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।