ਭਲਕੇ PM Modi ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਸਰਕਾਰ ਹਰਕਤ 'ਚ
ਹਾਈਵੇਅ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ ਲਈ ਮੁੱਖ ਸਕੱਤਰ ਦਾ ਡੀਜੀਪੀ ਨੂੰ ਪੱਤਰ;
ਕਿਹਾ, ਪੁਲਿਸ ਬਲ ਮੁਹੱਈਆ ਕਰਵਾਈ ਜਾਵੇ
ਪੀ ਐਮ ਭਲਕੇ ਹਾਈਵੇਅ ਪ੍ਰਾਜੈਕਟਾਂ ਸਬੰਧੀ ਕਰਨਗੇ ਮੀਟਿੰਗ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ (ਬੁੱਧਵਾਰ) ਪੰਜਾਬ ਵਿੱਚ ਹਾਈਵੇਅ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਵਿੱਚ ਦੇਰੀ ਸਮੇਤ ਸਾਰੇ ਮੁੱਦਿਆਂ 'ਤੇ ਸਮੀਖਿਆ ਮੀਟਿੰਗ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਹਰਕਤ ਵਿੱਚ ਆਈ ਹੈ।
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਡੀ.ਜੀ.ਪੀ ਨੂੰ ਮੰਗ ਕੀਤੀ ਕਿ ਮਲੇਰਕੋਟਲਾ ਅਤੇ ਕਪੂਰਥਲਾ ਵਿੱਚ ਹਾਈਵੇਅ ਨਾਲ ਸਬੰਧਤ ਜ਼ਮੀਨ ਐਕੁਆਇਰ ਕਰਨ ਲਈ ਪੁਲੀਸ ਫੋਰਸ ਮੁਹੱਈਆ ਕਰਵਾਈ ਜਾਵੇ, ਤਾਂ ਜੋ ਉਕਤ ਹਿੱਸੇ ’ਤੇ ਪ੍ਰਾਜੈਕਟ ਨਾਲ ਸਬੰਧਤ ਜ਼ਮੀਨ ਨੂੰ ਪੂਰਾ ਕੀਤਾ ਜਾ ਸਕੇ।
ਮੁੱਖ ਸਕੱਤਰ ਵੱਲੋਂ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ 28 ਅਗਸਤ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ। ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਕਰਨ 'ਤੇ ਪਤਾ ਲੱਗਾ ਹੈ ਕਿ ਮਲੇਰਕੋਟਲਾ (1.34 ਕਿਲੋਮੀਟਰ ਦੀ ਦੂਰੀ) ਅਤੇ ਕਪੂਰਥਲਾ (ਲਗਭਗ 1.25 ਕਿਲੋਮੀਟਰ ਦੀ ਦੂਰੀ) ਵਿਖੇ ਦੋ ਬਹੁਤ ਹੀ ਛੋਟੀਆਂ ਪਰ ਮਹੱਤਵਪੂਰਨ ਸੜਕਾਂ 27 ਅਗਸਤ, 2024 ਤੱਕ ਹਾਸਲ ਕੀਤੀਆਂ ਜਾ ਸਕਦੀਆਂ ਹਨ। ਦੋਵਾਂ ਥਾਵਾਂ 'ਤੇ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ।