ਪੰਜਾਬ : DAP ਖ਼ਾਦ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਤਿਆਰੀ

ਪੰਜਾਬ ਸਰਕਾਰ ਆਈ ਐਕਸ਼ਨ ਮੋਡ ਵਿਚ;

Update: 2024-10-31 08:10 GMT

ਹੈਲਪਲਾਈਨ ਨੰਬਰ 1100 'ਤੇ ਕਾਲ ਜਾਂ +91-98555-01076 'ਤੇ ਵਟਸਐਪ ਸੰਦੇਸ਼ ਭੇਜ ਕੇ ਸ਼ਿਕਾਇਤ ਦਿਓ

ਚੰਡੀਗੜ੍ਹ : ਪੰਜਾਬ ਵਿੱਚ ਡੀ.ਏ.ਪੀ ਦੀ ਕਾਲਾਬਾਜ਼ਾਰੀ ਅਤੇ ਕਿਸਾਨਾਂ ਨੂੰ ਗੈਰ-ਜ਼ਰੂਰੀ ਖੇਤੀ ਸਮਾਨ ਵੇਚਣ ਵਾਲਿਆਂ ਖਿਲਾਫ ਸੂਬਾ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਹੁਣ ਅਜਿਹੇ ਲੋਕਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਦੋ ਨੰਬਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਲੋਕ ਫੋਨ ਜਾਂ ਵਟਸਐਪ ਰਾਹੀਂ ਸਰਕਾਰ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ। ਇਸ ਤੋਂ ਬਾਅਦ ਦੋਸ਼ੀ ਲੋਕਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਸੂਬੇ ਦੇ ਕਿਸਾਨ ਹੈਲਪਲਾਈਨ ਨੰਬਰ 1100 'ਤੇ ਕਾਲ ਕਰਕੇ ਜਾਂ ਫੋਨ ਨੰਬਰ +91-98555-01076 'ਤੇ ਵਟਸਐਪ ਸੰਦੇਸ਼ ਭੇਜ ਕੇ ਕੀਟਨਾਸ਼ਕ ਡੀਲਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜ਼ਬਰਦਸਤੀ ਵੇਚਣਾ ਜਾਂ ਵੱਧ ਭਾਅ 'ਤੇ ਖਾਦਾਂ ਵੇਚਣਾ ਜਾਂ ਖਾਦਾਂ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੇ ਗਲਤ ਕੰਮਾਂ ਵਿੱਚ ਸ਼ਾਮਲ ਕੋਈ ਵੀ ਵਿਅਕਤੀ ਖਾਦ ਕੰਟਰੋਲ ਆਰਡਰ, 1985 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

Tags:    

Similar News