ਨਸ਼ੇ ਵਿਰੁਧ ਇਹ ਫ਼ੈਸਲੇ ਲਏ ਪੰਜਾਬ ਸਰਕਾਰ ਨੇ, ਪੜ੍ਹੋ ਤਫ਼ਸੀਲ

ਨਸ਼ਿਆਂ ਖਿਲਾਫ ਅਸੀਂ ਵੱਡੀ ਲੜਾਈ ਸ਼ੁਰੂ ਕੀਤੀ ਹੈ, ਅਸੀਂ ਨਸ਼ੇ ਦੀ ਲੜੀ ਨੂੰ ਤੋੜ ਕੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਵਾਂਗੇ - ਹਰਪਾਲ ਚੀਮਾ;

Update: 2025-03-01 12:25 GMT

ਪੰਜਾਬ ਵਿੱਚ ਨਸ਼ਿਆਂ ਖਿਲਾਫ ਆਮ ਆਦਮੀ ਪਾਰਟੀ ਸਰਕਾਰ ਦੀ ਮਹਾ-ਮੁਹਿੰਮ - *'ਯੁੱਧ ਨਸ਼ਿਆਂ ਵਿਰੁੱਧ'

ਨਸ਼ਿਆਂ ਖਿਲਾਫ ਮਾਨ ਸਰਕਾਰ ਸਖ਼਼ਤ! ਹਰਪਾਲ ਚੀਮਾ ਦੀ ਅਗਵਾਈ ਹੇਠ ਬਣੀ ਸਬ-ਕਮੇਟੀ ਦੀ ਹੋਈ ਮੀਟਿੰਗ

ਮੀਟਿੰਗ ਵਿੱਚ ਅਮਨ ਅਰੋੜਾ, ਤਰੁਨਪ੍ਰੀਤ ਸੋਂਧ, ਡਾ. ਬਲਬੀਰ ਸਿੰਘ ਅਤੇ ਲਾਲਜੀਤ ਭੁੱਲਰ ਹੋਏ ਸ਼ਾਮਿਲ, ਡੀਜੀਪੀ ਅਤੇ ਮੁੱਖ ਸਕੱਤਰ ਵੀ ਹਾਜ਼ਰ ਸਨ

ਹਰਪਾਲ ਚੀਮਾ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੋਪੜ, ਤਰਨਤਾਰਨ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦਾ ਚਾਰਜ

ਅਮਨ ਅਰੋੜਾ ਨੂੰ ਲੁਧਿਆਣਾ, ਪਟਿਆਲਾ, ਕਪੂਰਥਲਾ, ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਦੀ ਜਿੰਮੇਵਾਰੀ

ਤਰੁਨਪ੍ਰੀਤ ਸੋਂਧ ਸੰਗਰੂਰ, ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਮੋਗਾ ਅਤੇ ਮਲੇਰਕੋਟਲਾ ਦੇਖਣਗੇ, ਮੰਤਰੀ ਲਾਲਜੀਤ ਭੁੱਲਰ ਫਰੀਦਕੋਟ, ਮੁਕਤਸਰ, ਮਾਨਸਾ, ਫਾਜ਼ਿਲਕਾ ਅਤੇ ਫਿਰੋਜ਼ਪੁਰ

ਨਸ਼ਿਆਂ ਖਿਲਾਫ ਅਸੀਂ ਵੱਡੀ ਲੜਾਈ ਸ਼ੁਰੂ ਕੀਤੀ ਹੈ, ਅਸੀਂ ਨਸ਼ੇ ਦੀ ਲੜੀ ਨੂੰ ਤੋੜ ਕੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਵਾਂਗੇ - ਹਰਪਾਲ ਚੀਮਾ

ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਹਸਪਤਾਲਾਂ 'ਚ ਦਾਖਲ ਕਰਵਾਓ, ਉਨ੍ਹਾਂ ਨਾਲ ਅਪਰਾਧੀਆਂ ਵਾਂਗ ਨਹੀਂ ਸਗੋਂ ਮਰੀਜ਼ਾਂ ਵਾਂਗ ਸਲੂਕ ਕੀਤਾ ਜਾਵੇਗਾ-ਅਮਨ ਅਰੋੜਾ

ਚੰਡੀਗੜ੍ਹ, 1 ਮਾਰਚ

ਨਸ਼ਿਆਂ ਅਤੇ ਨਸ਼ਾ ਤਸਕਰੀ ਵਿਰੁੱਧ ਮਾਨ ਸਰਕਾਰ ਹੁਣ ਪੂਰੀ ਤਰ੍ਹਾਂ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਪੂਰੇ ਪੰਜਾਬ 'ਚ ਨਸ਼ਿਆਂ ਵਿਰੁੱਧ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੰਤਰੀ ਸਮੇਤ ਸਾਰੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਮੁੱਖ ਮੰਤਰੀ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ |

ਸ਼ਨੀਵਾਰ ਨੂੰ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸੀਨੀਅਰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜ ਮੰਤਰੀਆਂ ਦੀ ਸਬ-ਕਮੇਟੀ ਦੀ ਪਹਿਲੀ ਮੀਟਿੰਗ ਕੀਤੀ। ਮੀਟਿੰਗ ਵਿੱਚ ਕਮੇਟੀ ਦੇ ਹੋਰ ਮੈਂਬਰ ਕੈਬਨਿਟ ਮੰਤਰੀ ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਧ, ਡਾ. ਬਲਬੀਰ ਸਿੰਘ ਅਤੇ ਲਾਲਜੀਤ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਨਾਲ ਸਬੰਧਤ ਸਾਰੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੀ ਮੌਜੂਦ ਸਨ।

ਹਰਪਾਲ ਚੀਮਾ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੋਪੜ, ਤਰਨਤਾਰਨ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦਾ ਚਾਰਜ ਦਿੱਤਾ ਗਿਆ ਹੈ। ਜਦਕਿ ਅਮਨ ਅਰੋੜਾ ਨੂੰ ਲੁਧਿਆਣਾ, ਪਟਿਆਲਾ, ਕਪੂਰਥਲਾ, ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਮੰਤਰੀ ਤਰੁਨਪ੍ਰੀਤ ਸੌਂਧ ਸੰਗਰੂਰ, ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਮੋਗਾ ਅਤੇ ਮਲੇਰਕੋਟਲਾ ਦੇਖਣਗੇ। ਮੰਤਰੀ ਲਾਲਜੀਤ ਭੁੱਲਰ ਨੂੰ ਫਰੀਦਕੋਟ, ਮੁਕਤਸਰ, ਮਾਨਸਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੂਰੇ ਪੰਜਾਬ ਦੇ ਸਿਹਤ ਢਾਂਚੇ ਅਤੇ ਸਿਹਤ ਵਿਭਾਗ ਦਾ ਨਿਰੀਖਣ ਕਰਨਗੇ ਅਤੇ ਸਿਹਤ ਸੇਵਾਵਾਂ ਨਾਲ ਸਬੰਧਤ ਪ੍ਰਸ਼ਾਸਨਿਕ ਕੰਮਾਂ ਦਾ ਜਾਇਜ਼ਾ ਲੈਣਗੇ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਨਸ਼ਿਆਂ ਵਿਰੁੱਧ ਵੱਡੀ ਲੜਾਈ ਸ਼ੁਰੂ ਕੀਤੀ ਹੈ। ਨਸ਼ਿਆਂ ਦੀ ਲੜੀ ਨੂੰ ਤੋੜ ਕੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਵਾਂਗੇ। ਸਾਡੀ ਸਰਕਾਰ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ।

ਹਰਪਾਲ ਚੀਮਾ ਨੇ ਦੱਸਿਆ ਕਿ ਹੁਣ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਹੇਠਲੇ ਅਧਿਕਾਰੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ ਅਤੇ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਕਿਹਾ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਨੂੰ ਲੈ ਕੇ ਕਾਫੀ ਸਮੇਂ ਤੋਂ ਚਿੰਤਤ ਸਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਅਹਿਮ ਮੀਟਿੰਗ ਵੀ ਬੁਲਾਈ ਸੀ, ਜਿਸ ਵਿਚ ਸਮੂਹ ਕਮੇਟੀ ਮੈਂਬਰ ਅਤੇ ਸਿਵਲ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ | ਉਸ ਤੋਂ ਬਾਅਦ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ ਨਸ਼ੇ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾਵੇ। ਉਨ੍ਹਾਂ ਨਾਲ ਅਪਰਾਧੀਆਂ ਵਾਂਗ ਨਹੀਂ ਸਗੋਂ ਮਰੀਜ਼ਾਂ ਵਾਂਗ ਵਿਵਹਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਸਬੰਧੀ ਜਾਣਕਾਰੀ ਦੇਣ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ।।

ਅਸੀਂ ਪੰਜਾਬ ਦੀ ਅਗਲੀ ਪੀੜ੍ਹੀ ਨੂੰ ਬਚਾਉਣ ਲਈ ਲੜ ਰਹੇ ਹਾਂ। ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁੱਦੇ 'ਤੇ ਸਿਆਸਤ ਕਰਨ ਦੀ ਬਜਾਏ ਸਾਡਾ ਸਾਥ ਦੇਣ।

Tags:    

Similar News