ਪੰਜਾਬ ਸਰਕਾਰ ਦਾ ਕਿਸਾਨ ਹਿੱਤ ਵਿੱਚ ਵੱਡਾ ਫੈਸਲਾ
ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਇਸ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਸੀ। ਕਿਸਾਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਇਸ ਨੀਤੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।
By : Gill
Update: 2025-08-14 07:37 GMT
ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿੱਚ ਇੱਕ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈ ਲਿਆ ਹੈ। ਇਹ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ, ਜਿਸ ਤੋਂ ਬਾਅਦ ਇਸ ਨੀਤੀ ਨੂੰ ਡੀਨੋਟੀਫਾਈ ਕਰ ਦਿੱਤਾ ਗਿਆ ਹੈ।
ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਇਸ ਨੀਤੀ ਦਾ ਵਿਰੋਧ ਕੀਤਾ ਜਾ ਰਿਹਾ ਸੀ। ਕਿਸਾਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਇਸ ਨੀਤੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਤੋਂ ਬਾਅਦ, ਹੁਣ ਕਿਸਾਨਾਂ ਦੀ ਜ਼ਮੀਨ ਨੂੰ ਪੂਲ ਕਰਨ ਦੀ ਸਰਕਾਰੀ ਪ੍ਰਕਿਰਿਆ ਨੂੰ ਖਤਮ ਕਰ ਦਿੱਤਾ ਗਿਆ ਹੈ।