ਪੰਜਾਬ ਨੇ ਕੇਂਦਰ ਤੋਂ ਕਰਜ਼ਾ ਸੀਮਾ ਵਧਾਉਣ ਦੀ ਕੀਤੀ ਮੰਗ
ਵਿੱਤ ਮੰਤਰਾਲੇ ਨੂੰ ਲਿਖਿਆ ਪੱਤਰ, 10 ਹਜ਼ਾਰ ਕਰੋੜ ਰੁਪਏ ਦੇ ਵਾਧੇ ਦੀ ਕੀਤੀ ਮੰਗ
ਚੰਡੀਗੜ੍ਹ : ਸਾਲ 2024-25 ਲਈ ਪੰਜਾਬ ਵਿੱਚ ਕਰਜ਼ੇ ਦੀ ਸੀਮਾ 30,464,92 ਕਰੋੜ ਰੁਪਏ ਹੈ। ਜਿਸ ਵਿੱਚ ਜੁਲਾਈ ਤੱਕ ਸਰਕਾਰ ਨੇ 13,094 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸ ਤੋਂ ਇਲਾਵਾ ਸਰਕਾਰ ਨੂੰ ਚਾਲੂ ਵਿੱਤੀ ਸਾਲ 'ਚ 10 ਹਜ਼ਾਰ ਕਰੋੜ ਰੁਪਏ ਦੀ ਹੋਰ ਲੋਨ ਸੀਮਾ ਦੀ ਲੋੜ ਹੈ। ਵਿੱਤੀ ਸਾਲ 2023-24 ਵਿੱਚ ਰਾਜ ਸਰਕਾਰ ਦੁਆਰਾ ਉਧਾਰ ਲੈਣ ਦੀ ਸੀਮਾ 45,730 ਕਰੋੜ ਰੁਪਏ ਸੀ। ਹੁਣ ਪੰਜਾਬ ਸਰਕਾਰ ਨੇ ਕਰਜ਼ੇ ਦੀ ਸੀਮਾ ਵਧਾਉਣ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਅਗਸਤ ਮਹੀਨੇ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਸ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ।
ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਚਾਲੂ ਵਿੱਤੀ ਸਾਲ ਦੌਰਾਨ ਕਰਜ਼ੇ ਦੀ ਸੀਮਾ ਵਧਾਉਣ ਦੀ ਮੰਗ ਰੱਖੀ ਹੈ। ਸਰਕਾਰ ਨੇ ਕਰਜ਼ਾ ਸੀਮਾ 10 ਹਜ਼ਾਰ ਕਰੋੜ ਰੁਪਏ ਵਧਾਉਣ ਦੀ ਮੰਗ ਕੀਤੀ ਹੈ। ਇਸ ਦੇ ਲਈ ਸਰਕਾਰ ਵੱਲੋਂ ਵਿੱਤ ਮੰਤਰਾਲੇ ਨੂੰ ਪੱਤਰ ਲਿਖਿਆ ਗਿਆ ਸੀ। ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਸਰਕਾਰ ਨੇ ਪੱਤਰ ਵਿੱਚ ਆਪਣੇ ਖਰਚਿਆਂ ਦਾ ਹਵਾਲਾ ਦਿੱਤਾ ਹੈ। ਸਰਕਾਰ ਨੂੰ ਲੱਗਦਾ ਹੈ ਕਿ ਮੌਜੂਦਾ ਸਾਲਾਨਾ ਉਧਾਰ ਸੀਮਾ ਮੌਜੂਦਾ ਵਿੱਤੀ ਸਾਲ ਨੂੰ ਕਵਰ ਨਹੀਂ ਕਰੇਗੀ। ਸਰਕਾਰ ਹੋਰ ਕਰਜ਼ੇ ਚੁੱਕ ਕੇ ਆਪਣੇ ਖਰਚੇ ਪੂਰੇ ਕਰਨਾ ਚਾਹੁੰਦੀ ਹੈ।
ਪਿਛਲੇ ਸਾਲ ਕੇਂਦਰ ਸਰਕਾਰ ਨੇ ਪੰਜਾਬ ਦੀ ਕਰਜ਼ਾ ਹੱਦ 2387 ਕਰੋੜ ਰੁਪਏ ਘਟਾ ਦਿੱਤੀ ਸੀ। ਅਗਸਤ ਮਹੀਨੇ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਰਜ਼ਾ ਸੀਮਾ ਵਧਾਉਣ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਪੱਤਰ ਲਿਖਣ ਦੀ ਪ੍ਰਵਾਨਗੀ ਦਿੱਤੀ ਗਈ ਸੀ। ਰਾਜ ਸਰਕਾਰ ਨੇ ਪੱਤਰ ਵਿੱਚ ਦਲੀਲ ਦਿੱਤੀ ਹੈ ਕਿ ਉਸ ਨੂੰ ਪਿਛਲੀਆਂ ਸਰਕਾਰਾਂ ਤੋਂ ਕਰਜ਼ਾ ਵਿਰਾਸਤ ਵਿੱਚ ਮਿਲਿਆ ਹੈ। ਜਿਸ ਨੂੰ ਵਾਪਸ ਕੀਤਾ ਜਾਣਾ ਹੈ। ਪੰਜਾਬ ਸਰਕਾਰ ਵੱਲੋਂ 69,867 ਕਰੋੜ ਰੁਪਏ ਦਾ ਕਰਜ਼ਾ ਚੁਕਾਇਆ ਜਾਣਾ ਹੈ।