ਪੰਜਾਬ : ਪੰਚਾਇਤੀ ਚੋਣਾਂ ਤੇ High Court ਨੇ ਲਾਈ ਰੋਕ

Update: 2024-10-09 12:06 GMT

ਪੰਜਾਬ : ਪੰਚਾਇਤੀ ਚੋਣਾਂ ਤੇ ਹਾਈਕੋਰਟ ਨੇ ਲਾਈ ਰੋਕ

ਹਾਈ ਕੋਰਟ ਵਿਚ ਗਈਆਂ ਪੰਚਾਇਤਾਂ ਦੀਆਂ 250 ਦੇ ਕਰੀਬ ਪਟੀਸ਼ਨਾਂ ਤੇ ਲਿਆ ਫ਼ੈਸਲਾ

ਦਰਅਸਲ ਹਾਈ ਕੋਰਟ ਨੇ ਪੂਰੇ ਪੰਜਾਬ ਵਿਚ ਪੰਚਾਇਤੀ ਚੋਣਾਂ ਉਤੇ ਰੋਕ ਨਹੀ ਲਾਈ। ਹਾਈ ਕੋਰਟ ਵਿਚ 250 ਦੇ ਕਰੀਬ ਪੰਚਾਇਤਾਂ ਪਟੀਸ਼ਨਾਂ ਲੈ ਕੇ ਆਈਆਂ ਸਨ। ਜਿਨ੍ਹਾਂ ਉਤੇ ਕਈ ਥਾਵਾਂ ਉਤੇ ਪੰਚਾਇਤੀ ਚੋਣਾਂ ਉਤੇ ਰੋਕ ਲਾ ਦਿੱਤੀ ਗਈ ਹੈ।

ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਣ ਚੋਣ ਅਧਿਕਾਰੀਆਂ ਦੀ ਨਿਯੁਕਤੀ ਸਮੇਤ ਕਈ ਮੁੱਦਿਆਂ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਪੰਚਾਇਤੀ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਾਉਂਦਿਆਂ ਕੱਲ੍ਹ ਹਾਈ ਕੋਰਟ ਵਿੱਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਹੁਣ ਹਾਈ ਕੋਰਟ ਨੇ ਅੱਜ ਇਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ।

ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁੱਛਿਆ ਕਿ ਪੰਜਾਬ ਚੋਣ ਅਧਿਕਾਰੀ ਰਾਜਕੁਮਾਰ ਚੌਧਰੀ ਨੂੰ ਕਿਸ ਆਧਾਰ 'ਤੇ ਨਿਯੁਕਤ ਕੀਤਾ ਗਿਆ ਹੈ। ਹਾਈਕੋਰਟ ਨੇ ਇਸ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਸਖ਼ਤ ਟਿੱਪਣੀ ਕਰਦਿਆਂ ਹਾਈਕੋਰਟ ਨੇ ਕਿਹਾ- ਕੀ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ?

Tags:    

Similar News