Punjab : ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਸਰਕਾਰ ਨੇ ਅੱਜ ਚਿੱਠੀ ਜਾਰੀ ਕਰ ਕੇ ਐਲਾਨ ਕੀਤਾ ਹੈ ਕਿ ਵੱਧ ਰਹੀ ਠੰਢ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਇਹ ਛੁੱਟੀਆਂ 15 ਦਸੰਬਰ ਤੋਂ ਸ਼ੁਰੂ

Update: 2024-12-09 09:23 GMT

Punjab : ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਚਿੱਠੀ ਜਾਰੀ ਕਰ ਕੇ ਐਲਾਨ ਕੀਤਾ ਹੈ ਕਿ ਵੱਧ ਰਹੀ ਠੰਢ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਇਹ ਛੁੱਟੀਆਂ 15 ਦਸੰਬਰ ਤੋਂ ਸ਼ੁਰੂ ਹੋ ਕੇ 31 ਦਸੰਬਰ ਤੱਕ ਹੋਣਗੀਆਂ। ਸਕੂਲ 1 ਜਨਵਰੀ 2025 ਨੂੰ ਖੁਲਣਗੇ।

ਦਰਅਸਲ ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਫੈਸਲਾ ਲਿਆ ਹੈ। ਇਸ ਵਾਰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਉਕਤ ਹੁਕਮ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਤੇ ਲਾਗੂ ਹੋਣਗੇ।

ਹੁਕਮਾਂ ਦੀ ਕਾਪੀ ਵਿਚ ਸਪੱਸ਼ਟ ਲਿਖਿਆ ਹੈ ਕਿ ਉਕਤ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਵਿੱਚ 18 ਹਜ਼ਾਰ ਤੋਂ ਵੱਧ ਸਰਕਾਰੀ ਅਤੇ ਪੰਜ ਹਜ਼ਾਰ ਤੋਂ ਵੱਧ ਪ੍ਰਾਈਵੇਟ ਸਕੂਲ ਹਨ। ਜਿੱਥੇ ਕਰੀਬ 35 ਲੱਖ ਵਿਦਿਆਰਥੀ ਪੜ੍ਹ ਰਹੇ ਹਨ।


 



Tags:    

Similar News