ਪੰਜਾਬੀ ਗਾਇਕ ਕਰਨ ਔਜਲਾ ਨੂੰ ਸਟੇਜ 'ਤੇ ਮਾਰੀ ਜੁੱਤੀ, ਗਾਇਕ ਆਇਆ ਗੁੱਸੇ ਵਿਚ

By :  Gill
Update: 2024-09-07 09:23 GMT

ਲੰਡਨ : ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਯੂ.ਕੇ ਟੂਰ 'ਤੇ ਹਨ। ਲੰਡਨ 'ਚ ਉਨ੍ਹਾਂ ਦਾ ਪ੍ਰੋਗਰਾਮ ਚੱਲ ਰਿਹਾ ਸੀ। ਇਸ ਦੌਰਾਨ ਕਿਸੇ ਨੇ ਉਸ 'ਤੇ ਜੁੱਤੀ ਸੁੱਟ ਦਿੱਤੀ। ਗੁੱਸੇ 'ਚ ਆਏ ਕਰਨ ਔਜਲਾ ਨੇ ਸਟੇਜ ਤੋਂ ਹੀ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਜੁੱਤੀ ਸੁੱਟਣ ਵਾਲੇ ਵਿਅਕਤੀ ਨੂੰ ਸਟੇਜ 'ਤੇ ਆਉਣ ਦੀ ਚੁਣੌਤੀ ਵੀ ਦਿੱਤੀ। ਅੰਤ ਵਿੱਚ ਉਨ੍ਹਾਂ ਨੌਜਵਾਨਾਂ ਨੂੰ ਅਜਿਹਾ ਨਾ ਕਰਨ ਅਤੇ ਗੱਲਬਾਤ ਦੀ ਅਪੀਲ ਕੀਤੀ। ਦਰਅਸਲ, ਉਹ ਲੰਡਨ ਸ਼ੋਅ ਦੌਰਾਨ ਸਟੇਜ 'ਤੇ ਪਰਫਾਰਮ ਕਰ ਰਿਹਾ ਸੀ। ਇਸ ਦੌਰਾਨ ਇੱਕ ਚਿੱਟੇ ਰੰਗ ਦੀ ਜੁੱਤੀ ਖੱਬੇ ਪਾਸਿਓਂ ਸਟੇਜ ਵੱਲ ਆਈ ਅਤੇ ਸਿੱਧੀ ਕਰਨ ਔਜਲਾ ਦੇ ਚਿਹਰੇ 'ਤੇ ਲੱਗੀ। ਜਿਸ ਤੋਂ ਬਾਅਦ ਕਰਨ ਔਜਲਾ ਗੁੱਸੇ 'ਚ ਆ ਗਿਆ।

ਕਰਨ ਔਜਲਾ ਇਨ੍ਹੀਂ ਦਿਨੀਂ ਵਰਲਡ ਟੂਰ 'ਤੇ ਹਨ। ਉਹ ਕੁਝ ਦਿਨਾਂ ਤੋਂ ਯੂਕੇ ਵਿੱਚ ਹੈ ਅਤੇ ਲਾਈਵ ਕੰਸਰਟ ਕਰ ਰਿਹਾ ਹੈ। ਲੰਡਨ ਅਤੇ ਬਰਮਿੰਘਮ ਤੋਂ ਇਲਾਵਾ ਉਹ ਆਉਣ ਵਾਲੇ ਦਿਨਾਂ 'ਚ ਬ੍ਰਾਜ਼ੀਲ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ 'ਚ ਵੀ ਸ਼ੋਅ ਹੋਣੇ ਹਨ। ਉਹ ਇਸ ਸਾਲ ਦੇ ਅੰਤ ਵਿੱਚ ਦਿੱਲੀ ਵਿੱਚ 2 ਸ਼ੋਅ ਵੀ ਕਰਨ ਜਾ ਰਹੇ ਹਨ।

Tags:    

Similar News