America’ਚ ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, Tarn Taran ਦੇ ਪਿੰਡ ਖਾਲੜਾ ਨਾਲ ਸਬੰਧਤ ਸੀ Deepkaran

ਆਏ ਦਿਨ ਵਿਦੇਸ਼ਾਂ ਵਿੱਚ ਵਾਪਰ ਰਹੇ ਭਿਆਨਕ ਸੜਕ ਹਾਦਸਿਆਂ ਤੇ ਸਿਹਤ ਕਾਰਨਾਂ ਕਰਕੇ ਹੋ ਰਹੀਆਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਨੇ ਪੰਜਾਬੀਆਂ ਵਿੱਚ ਚਿੰਤਾ ਖੜੀ ਕਰ ਦਿੱਤੀ ਹੈ।

Update: 2026-01-24 14:16 GMT

ਤਰਨ-ਤਾਰਨ : ਆਏ ਦਿਨ ਵਿਦੇਸ਼ਾਂ ਵਿੱਚ ਵਾਪਰ ਰਹੇ ਭਿਆਨਕ ਸੜਕ ਹਾਦਸਿਆਂ ਤੇ ਸਿਹਤ ਕਾਰਨਾਂ ਕਰਕੇ ਹੋ ਰਹੀਆਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਨੇ ਪੰਜਾਬੀਆਂ ਵਿੱਚ ਚਿੰਤਾ ਖੜੀ ਕਰ ਦਿੱਤੀ ਹੈ। ਇਹੋ ਜਿਹਾ ਕੋਈ ਵੀ ਦਿਨ ਨਹੀਂ ਜਿੱਥੇ ਵਿਦੇਸ਼ਾਂ ਵਿੱਚ ਬੈਠੇ ਪੰਜਾਬੀ ਨੌਜਵਾਨਾਂ ਲਈ ਕੋਈ ਸੁਖ਼ਾਵੀਂ ਖ਼ਬਰ ਆਈ ਹੋਵੇ। ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਰਹੱਦੀ ਪਿੰਡ ਖਾਲੜਾ ਦੇ ਨੌਜਵਾਨ ਦੀ ਅਮਰੀਕਾ ਵਿੱਚ ਵਾਪਰੇ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।



ਮ੍ਰਿਤਕ ਨੌਜਵਾਨ ਦੀ ਪਹਿਚਾਨ ਦੀਪਕਰਨ ਸਿੰਘ ਪੁੱਤਰ ਕੁਲਦੀਪ ਸਿੰਘ ਵਜੋਂ ਹੋਈ ਹੈ । ਮ੍ਰਿਤਕ ਨੌਜਵਾਨ ਦੀ ਉਮਰ 25 ਸਾਲ ਸੀ ਜੋ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀਪਕਰਨ ਸਿੰਘ ਕੈਲੀਫੋਰਨਿਆ ਦੇ ਸ਼ਹਿਰ ਸੈਨ ਫ੍ਰਾਂਸਿਸਕੋ ਵਿੱਚ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ 21 ਜਨਵਰੀ ਨੂੰ ਘਰ ਵਾਪਸ ਪਰਤਣ ਮੌਕੇ ਦੀਪਕਰਨ ਦੀ ਗੱਡੀ ਨੂੰ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।


ਹਾਦਸੇ ਤੋਂ ਬਾਅਦ ਦੀਪਕਰਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਿੰਦਗੀ ਮੌਤ ਦੀ ਜੰਗ ਲੜਦਿਆਂ ਉਸ ਨੇ ਦਮ ਤੋੜ ਦਿੱਤਾ। ਦੀਪਕਰਨ ਸਿੰਘ ਪਿੱਛੇ ਆਪਣੇ ਪਰਿਵਾਰ ਵਿੱਚ ਆਪਣੇ ਪਿਤਾ-ਮਾਤਾ ਤੇ ਇੱਕ ਛੋਟੇ ਭਰਾ ਨੂੰ ਛੱਡ ਕੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ । ਦੱਸ ਦਈਏ ਕਿ ਪਿੱਛੋਂ ਪੂਰਾ ਪਰਿਵਾਰ ਸਮੇਤ ਪਿੰਡ ਵਾਸੀ ਸਦਮੇ ਵਿੱਚ ਹਨ ਅਤੇ ਦੀਪਕਰਨ ਸਿੰਘ ਦੀ ਮ੍ਰਿਤਕ ਦੇਹ ਦੀ ਉਡੀਕ ਵਿੱਚ ਹਨ ਤਾਂ ਕਿ ਅੰਤਿਮ ਰਸਮਾਂ ਪੂਰੀਆਂ ਕਰਕੇ ਉਸਦਾ ਸਸਕਾਰ ਕੀਤਾ ਜਾ ਸਕੇ ।

Tags:    

Similar News