ਪੁਰਤਗਾਲ ਵਿੱਚ ਪੰਜਾਬੀ ਨੌਜਵਾਨ ਦੀ ਮੌਤ
ਹਾਦਸਾ ਇੰਨਾ ਭਿਆਨਕ ਸੀ ਕਿ ਗੁਰਜੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ।
By : Gill
Update: 2025-09-16 02:17 GMT
ਜਲੰਧਰ ਜ਼ਿਲ੍ਹੇ ਦੇ ਥਾਣਾ ਭੋਗਪੁਰ ਅਧੀਨ ਪੈਂਦੇ ਪਿੰਡ ਚਾਹੜਕੇ ਦਾ ਇੱਕ 28 ਸਾਲਾ ਨੌਜਵਾਨ ਗੁਰਜੀਤ ਸਿੰਘ ਭੰਗੂ ਦੀ ਪੁਰਤਗਾਲ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।
ਗੁਰਜੀਤ ਸਿੰਘ, ਜੋ ਕਿ ਲਿਸਬਨ ਵਿੱਚ ਕਮਾਈ ਕਰਨ ਲਈ ਗਿਆ ਸੀ, ਸਵੇਰੇ ਕਰੀਬ 8 ਵਜੇ ਆਪਣੇ ਸਕੂਟਰ 'ਤੇ ਜਾ ਰਿਹਾ ਸੀ। ਇਸ ਦੌਰਾਨ ਪਿੱਛੋਂ ਆ ਰਹੀ ਇੱਕ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਗੁਰਜੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਦੁਖਦਾਈ ਘਟਨਾ ਦੀ ਜਾਣਕਾਰੀ ਗੁਰਜੀਤ ਦੇ ਚਾਚਾ, ਸਤਨਾਮ ਸਿੰਘ ਭੰਗੂ ਨੇ ਫੋਨ 'ਤੇ ਉਸਦੇ ਪਿਤਾ ਦੀਪ ਸਿੰਘ ਅਤੇ ਮਾਤਾ ਅਮਰਜੀਤ ਕੌਰ ਨੂੰ ਦਿੱਤੀ। ਪੁਰਤਗਾਲ ਪੁਲਿਸ ਨੇ ਗੁਰਜੀਤ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ।