ਬਰੈਂਪਟਨ 'ਚ 2 ਕਾਰਾ ਦੀ ਜ਼ਬਰਦਸਤ ਟੱਕਰ ਹਾਦਸੇ 'ਚ ਪੰਜਾਬੀ ਨੌਜਵਾਨ ਸੁਖਦੇਵ ਸਿੰਘ ਮੌਤ
: ਜਿੱਥੇ ਇੱਕ ਪਾਸੇ ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਤਲਾਸ਼ ਦੇ ਲਈ ਵਿਦੇਸ਼ਾਂ ਦਾ ਰੁੱਖ ਕਰ ਰਹੇ ਨੇ ਉੱਥੇ ਹੀ ਕਈ ਵਾਰ ਵਿਦੇਸ਼ਾਂ ਦੇ ਵਿੱਚ ਅਣਸੁਖਾਵੀਆਂ ਘਟਨਾਵਾਂ ਦਾ ਸ਼ਿਕਾਰ ਵੀ ਹੋ ਜਾਂਦੇ ਨੇ ਤਾਜ਼ਾ ਮਾਮਲਾ ਕੈਨੇਡਾ ਦੇ ਬ੍ਰੈਮਟਨ ਤੋਂ ਸਾਹਮਣੇ ਆਇਆ ਜਿੱਥੇ ਇੱਕ ਸੜਕ ਹਾਦਸੇ ਦੇ ਵਿੱਚ ਪੰਜਾਬੀ ਨੌਜਵਾਨ ਸੁਖਦੇਵ ਸਿੰਘ ਦੀ ਮੌਤ ਹੋ ਗਈ ਹੈ।
By : Gurpiar Thind
Update: 2025-11-02 09:11 GMT
ਬਰੈਂਪਟਨ (ਵਿਵੇਕ ਕੁਮਾਰ): ਜਿੱਥੇ ਇੱਕ ਪਾਸੇ ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਤਲਾਸ਼ ਦੇ ਲਈ ਵਿਦੇਸ਼ਾਂ ਦਾ ਰੁੱਖ ਕਰ ਰਹੇ ਨੇ ਉੱਥੇ ਹੀ ਕਈ ਵਾਰ ਵਿਦੇਸ਼ਾਂ ਦੇ ਵਿੱਚ ਅਣਸੁਖਾਵੀਆਂ ਘਟਨਾਵਾਂ ਦਾ ਸ਼ਿਕਾਰ ਵੀ ਹੋ ਜਾਂਦੇ ਨੇ ਤਾਜ਼ਾ ਮਾਮਲਾ ਕੈਨੇਡਾ ਦੇ ਬ੍ਰੈਮਟਨ ਤੋਂ ਸਾਹਮਣੇ ਆਇਆ ਜਿੱਥੇ ਇੱਕ ਸੜਕ ਹਾਦਸੇ ਦੇ ਵਿੱਚ ਪੰਜਾਬੀ ਨੌਜਵਾਨ ਸੁਖਦੇਵ ਸਿੰਘ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਹਾਦਸੇ ਸਵੇਰੇ 4 ਵੱਜਕੇ 20 ਮਿੰਟ ਦੇ ਕਰੀਬ ਬਰੈਂਪਟਨ ਦੇ ਕਵੀਨ ਸਟਰੀਟ ਅਤੇ ਚਿਨਕੋਜੀ ਰੋਡ 'ਤੇ ਵਾਪਰਿਆ। ਜਦੋ ਸੁਖਦੇਵ ਸਿੰਘ ਆਪਣੇ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਲਾਈਟਾਂ ਤੇ ਸ੍ਹਾਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਸੁਖਦੇਵ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇਨੀ ਜਬਰਦਰਸਤ ਸੀ ਕਿ ਸੁਖਦੇਵ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੀਲ ਪੁਲਿਸ ਨੇ ਦੱਸਿਆ ਕਿ ਟੱਕਰ ਤੋਂ ਬਾਅਦ ਸੁਖਦੇਵ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸਨੂੰ ਮੌਕਸ 'ਤੇ ਹੀ ਮੋਤ ਹੋ ਗਈ ਹੈ।