ਪੰਜਾਬ ਦਾ ਮੋਸਟ ਵਾਂਟੇਡ ਅੱਤਵਾਦੀ ਹੈਪੀ ਪਾਸੀਆ ਅਮਰੀਕਾ ਵਿੱਚ ਗ੍ਰਿਫ਼ਤਾਰ

5 ਲੱਖ ਦਾ ਇਨਾਮ, ਸੋਸ਼ਲ ਮੀਡੀਆ ਰਾਹੀਂ ਲੈਂਦਾ ਸੀ ਹਮਲਿਆਂ ਦੀ ਜ਼ਿੰਮੇਵਾਰੀ

By :  Gill
Update: 2025-04-18 00:59 GMT

14 ਅੱਤਵਾਦੀ ਹਮਲਿਆਂ ਦਾ ਮੁਲਜ਼ਮ, 5 ਲੱਖ ਰੁਪਏ ਦਾ ਇਨਾਮ ਸੀ।

ਚੰਡੀਗੜ੍ਹ – ਪੰਜਾਬ ਵਿੱਚ 14 ਤੋਂ ਵੱਧ ਅੱਤਵਾਦੀ ਹਮਲਿਆਂ ਦੇ ਮੁੱਖ ਦੋਸ਼ੀ ਅਤੇ ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਮੋਸਟ ਵਾਂਟੇਡ ਅੱਤਵਾਦੀ ਐਲਾਨੇ ਗਏ ਹੈਪੀ ਪਾਸੀਆ ਨੂੰ ਅਮਰੀਕਾ ਦੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ, ਭਾਰਤ ਹੁਣ ਉਸ ਦੀ ਹਵਾਲਗੀ ਦੀ ਸੰਭਾਵਨਾ 'ਤੇ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ।

5 ਲੱਖ ਦਾ ਇਨਾਮ, ਸੋਸ਼ਲ ਮੀਡੀਆ ਰਾਹੀਂ ਲੈਂਦਾ ਸੀ ਹਮਲਿਆਂ ਦੀ ਜ਼ਿੰਮੇਵਾਰੀ

NIA ਵੱਲੋਂ ਹੈਪੀ 'ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਉਹ ਪੰਜਾਬ ਵਿੱਚ ਪੁਲਿਸ ਥਾਣਿਆਂ ਤੇ ਹੋਏ ਗ੍ਰਨੇਡ ਹਮਲਿਆਂ ਦੀ ਸਾਜ਼ਿਸ਼ 'ਚ ਲੱਗਾਤਾਰ ਸ਼ਾਮਿਲ ਰਿਹਾ। ਹਮਲਿਆਂ ਤੋਂ ਬਾਅਦ, ਉਹ ਖੁੱਲ੍ਹ ਕੇ ਸੋਸ਼ਲ ਮੀਡੀਆ 'ਤੇ ਜ਼ਿੰਮੇਵਾਰੀ ਵੀ ਲੈਂਦਾ ਸੀ।

ਚੰਡੀਗੜ੍ਹ, ਜਲੰਧਰ ਤੇ ਹੋਰ ਹਮਲਿਆਂ 'ਚ ਸੀ ਲਿਪਤ

ਹੈਪੀ ਨੇ ਚੰਡੀਗੜ੍ਹ ਦੇ ਸੈਕਟਰ 10 ਵਿੱਚ ਹੋਏ ਗ੍ਰਨੇਡ ਹਮਲੇ ਅਤੇ ਜਲੰਧਰ ਦੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਧਮਾਕੇ ਦੀ ਜ਼ਿੰਮੇਵਾਰੀ ਵੀ ਲਈ ਸੀ। ਉਹ ਪੰਜਾਬ ਦੇ ਨੌਜਵਾਨਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਅੱਤਵਾਦੀ ਕਾਰਵਾਈਆਂ ਲਈ ਉਕਸਾਉਂਦਾ ਸੀ।

ISI ਅਤੇ ਰਿੰਦਾ ਨਾਲ ਸਾਂਝ

ਹੈਪੀ ਪਾਸੀਆ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ ਅੱਤਵਾਦੀ ਰਿੰਦਾ ਨਾਲ ਸਿੱਧੇ ਸੰਪਰਕ ਵਿੱਚ ਸੀ। ਇਸ ਨੇ ਪੰਜਾਬ ਵਿੱਚ ਕਈ ਅੱਤਵਾਦੀ ਹਮਲੇ ਰਚਣ 'ਚ ਉਹਨਾਂ ਨਾਲ ਮਿਲ ਕੇ ਕੰਮ ਕੀਤਾ। ਉਹਦੇ ਖਿਲਾਫ 17 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਦਾਖਲ ਹੋਇਆ, ਬੱਬਰ ਖਾਲਸਾ ਨਾਲ ਜੁੜ ਗਿਆ

ਮੂਲ ਰੂਪ ਵਿੱਚ ਅੰਮ੍ਰਿਤਸਰ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈਪੀ, ਕੇਵਲ ਮੈਟ੍ਰਿਕ ਪਾਸ ਹੈ। ਉਹ ਪਹਿਲਾਂ ਯੂਕੇ ਗਿਆ, ਫਿਰ 2021 ਵਿੱਚ ਮੈਕਸੀਕੋ ਰਾਹੀਂ ਅਮਰੀਕਾ ਦਾਖਲ ਹੋਇਆ। ਉੱਥੇ ਉਸ ਨੇ ਬੱਬਰ ਖਾਲਸਾ ਵਿੱਚ ਸ਼ਾਮਿਲ ਹੋ ਕੇ ਭਾਰਤ ਵਿੱਚ ਅੱਤਵਾਦੀ ਕਾਰਵਾਈਆਂ ਨੂੰ ਅੰਜਾਮ ਦੇਣਾ ਸ਼ੁਰੂ ਕੀਤਾ।

ਭਾਰਤ ਨੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ

ਅਮਰੀਕਾ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਭਾਰਤੀ ਸਰਕਾਰ ਨੇ ਹੈਪੀ ਪਾਸੀਆ ਦੀ ਹਵਾਲਗੀ ਲਈ ਜ਼ਰੂਰੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਕੇਂਦਰੀ ਏਜੰਸੀਆਂ ਨੇ ਅਮਰੀਕੀ ਅਧਿਕਾਰੀਆਂ ਨਾਲ ਸੰਪਰਕ ਬਣਾਇਆ ਹੋਇਆ ਹੈ।

Tags:    

Similar News