ਪਟਨਾ : ਪਟਨਾ ਅਤੇ ਦਿੱਲੀ 'ਚ ਕਈ ਥਾਵਾਂ 'ਤੇ ਈਡੀ ਦੇ ਛਾਪੇਮਾਰੀ ਚੱਲ ਰਹੀ ਹੈ। ਈਡੀ ਨੇ ਬਿਹਾਰ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੀਵ ਹੰਸ ਦੇ ਘਰ ਛਾਪਾ ਮਾਰਿਆ।
ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਈਡੀ ਨੇ ਸੰਜੀਵ ਹੁੰਦ ਦੇ ਖਿਲਾਫ ਮਨੀ ਲਾਂਡਰਿੰਗ ਐਕਟ ਤਹਿਤ ਨਵਾਂ ਕੇਸ ਦਰਜ ਕੀਤਾ ਸੀ। ਜਾਂਚ ਦੌਰਾਨ ਸੰਜੀਵ ਹੰਸ ਦੀ ਪਤਨੀ ਤੋਂ ਇਲਾਵਾ ਈਡੀ ਨੂੰ ਉਸ ਦੇ ਕਈ ਰਿਸ਼ਤੇਦਾਰਾਂ ਖ਼ਿਲਾਫ਼ ਵੀ ਸਬੂਤ ਮਿਲੇ ਹਨ।