ਪੰਜਾਬ 'ਚ ਅੱਜ ਤੋਂ ਮੀਂਹ ਅਤੇ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ
ਹਲਕੀ ਬਾਰਿਸ਼ ਦੀ ਸੰਭਾਵਨਾ: ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਕਪੂਰਥਲਾ, ਅੰਮ੍ਰਿਤਸਰ, ਫਰੀਦਕੋਟ, ਬਠਿੰਡਾ
ਗਰਮੀ ਦੀ ਲਹਿਰ 'ਚ ਅਸਥਾਈ ਰਾਹਤ, ਬਠਿੰਡਾ 42.8 ਡਿਗਰੀ ਨਾਲ ਸਭ ਤੋਂ ਗਰਮ
ਚੰਡੀਗੜ੍ਹ : ਪੰਜਾਬ 'ਚ ਚੱਲ ਰਹੀ ਗਰਮੀ ਤੋਂ ਲੋਕਾਂ ਨੂੰ ਅੱਜ ਤੋਂ ਕੁਝ ਰਾਹਤ ਮਿਲੇਗੀ। 14 ਅਪ੍ਰੈਲ ਤੱਕ ਗਰਮੀ ਦੀ ਲਹਿਰ ਨਹੀਂ ਰਹੇਗੀ। ਮੌਸਮ ਵਿਭਾਗ ਮੁਤਾਬਕ, ਅੱਜ 16 ਜ਼ਿਲ੍ਹਿਆਂ 'ਚ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਤੇਜ਼ ਹਵਾਵਾਂ (30-40 ਕਿ.ਮੀ./ਘੰਟਾ) ਵੀ ਚੱਲਣਗੀਆਂ।
ਤਾਪਮਾਨ ‘ਚ ਰਿਕਾਰਡ ਵਾਧਾ
ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ।
ਬਠਿੰਡਾ ਸਭ ਤੋਂ ਗਰਮ ਸ਼ਹਿਰ ਰਿਹਾ।
24 ਘੰਟਿਆਂ 'ਚ ਤਾਪਮਾਨ 'ਚ 0.7 ਡਿਗਰੀ ਦਾ ਵਾਧਾ ਹੋਇਆ।
ਇਹ ਔਸਤ ਤਾਪਮਾਨ ਨਾਰਮਲ ਨਾਲੋਂ 6.2 ਡਿਗਰੀ ਵੱਧ ਹੈ।
ਮੌਸਮ ਕਿਉਂ ਬਦਲਿਆ?
ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਵਾਲਾ ਖੇਤਰ ਬਣਿਆ।
ਪੱਛਮੀ ਗੜਬੜੀ (Western Disturbance) ਸਰਗਰਮ ਹੋਈ।
ਹਿਮਾਚਲ ਵਿੱਚ ਬਰਫ਼ਬਾਰੀ ਹੋਈ, ਜਿਸ ਨੇ ਮੌਸਮ ਨੂੰ ਠੰਢਾ ਕੀਤਾ।
ਕਿਹੜੇ ਜ਼ਿਲ੍ਹਿਆਂ 'ਚ ਮੀਂਹ ਤੇ ਹਵਾਵਾਂ?
ਹਲਕੀ ਬਾਰਿਸ਼ ਦੀ ਸੰਭਾਵਨਾ: ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਕਪੂਰਥਲਾ, ਅੰਮ੍ਰਿਤਸਰ, ਫਰੀਦਕੋਟ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਮਾਨਸਾ।
ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ, ਸੱਸ ਨਗਰ, ਮੋਹਾਲੀ।
ਸਿਹਤ ਲਈ ਸਾਵਧਾਨੀਆਂ
ਤੇਜ਼ ਧੁੱਪ ਵਿੱਚ ਘਰ ਤੋਂ ਘੱਟ ਤੋਂ ਘੱਟ ਨਿਕਲੋ।
ਤਰਲ ਪਦਾਰਥ ਵਧ ਚੜ੍ਹ ਕੇ ਪੀਓ।
ਤਾਪਮਾਨ ਅਤੇ ਹਵਾਵਾਂ ਦੇ ਪ੍ਰਭਾਵ ਤੋਂ ਬਚਣ ਲਈ ਹਸਪਤਾਲਾਂ ਵਿੱਚ ਬਿਸਤਰੇ ਰਾਖਵੇਂ ਰੱਖੇ ਗਏ ਹਨ।
ਤਬੀਅਤ ਖਰਾਬ ਹੋਣ 'ਤੇ ਤੁਰੰਤ ਇਲਾਜ ਲਈ ਜਾਓ।