ਮੀਂਹ ਕਿਸਾਨਾਂ ਲਈ ਬਣਿਆ ਆਫ਼ਤ, ਹਰਿਆਣਾ ਅਤੇ ਪੰਜਾਬ ਦੇ ’ਚ ਅਗਲੇ ਤਿੰਨ ਘੰਟੇ ਭਾਰੀ ਮੀਂਹ ਦਾ ਅਲਰਟ ਜਾਰੀ
ਮੀਂਹ ਕਿਸਾਨਾਂ ਲਈ ਆਫ਼ਤ ਬਣ ਗਿਆ ਹੈ। ਲਗਾਤਾਰ ਭਾਰੀ ਮੀਂਹਾ ਨੂੰ ਲੈ ਕਿ ਅਲਰਟ ਜਾਰੀ ਕੀਤਾ ਜਾ ਰਿਹਾ ਹੈ ਅਗਲੇ ਤਿੰਨ ਘੰਟੇ ਹਰਿਆਣਾਂ ਦੇ ਅੱਠ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ।
ਚੰਡੀਗੜ੍ਹ, (ਗੁਰਪਿਆਰ ਥਿੰਦ) : ਮੀਂਹ ਕਿਸਾਨਾਂ ਲਈ ਆਫ਼ਤ ਬਣ ਗਿਆ ਹੈ। ਲਗਾਤਾਰ ਭਾਰੀ ਮੀਂਹਾ ਨੂੰ ਲੈ ਕਿ ਅਲਰਟ ਜਾਰੀ ਕੀਤਾ ਜਾ ਰਿਹਾ ਹੈ ਅਗਲੇ ਤਿੰਨ ਘੰਟੇ ਹਰਿਆਣਾਂ ਦੇ ਅੱਠ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ।
ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਲਈ ਇੱਕ ਤਾਜ਼ਾ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ, ਅੱਜ ਦੁਪਹਿਰ ਤੱਕ ਇਨ੍ਹਾਂ ਖੇਤਰਾਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਨਾਲ ਮੀਂਹ (Moderate Rain) ਪੈਣ ਦੀ ਪੂਰੀ ਸੰਭਾਵਨਾ ਹੈ। ਇਸ ਅਲਰਟ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਤਤਕਾਲੀ ਪੂਰਵ-ਅਨੁਮਾਨ ਅਨੁਸਾਰ, ਇਹ ਅਲਰਟ ਅੱਜ ਸਵੇਰੇ 9:21 ਵਜੇ ਜਾਰੀ ਕੀਤਾ ਗਿਆ ਸੀ ਅਤੇ ਇਹ ਦੁਪਹਿਰ 12:21 ਵਜੇ ਤੱਕ ਪ੍ਰਭਾਵੀ ਰਹੇਗਾ। ਇਸ ਦੌਰਾਨ ਕੁਝ ਇਲਾਕਿਆਂ ਵਿੱਚ ਤੇਜ਼ ਮੀਂਹ ਵੀ ਪੈ ਸਕਦਾ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ।
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਸੋਮਵਾਰ ਸਵੇਰ ਤੋਂ ਰੁਕ ਰੁਕ ਕੇ ਮੀਂਹ ਜਾਰੀ ਹੈ। ਮੀਂਹ ਨਾਲ ਆਮ ਲੋਕਾਂ ਨੂੰ ਜਿੱਥੇ ਗਰਮੀ ਤੇ ਹੁਮਸ ਭਰੇ ਮੌਸਮ ਤੋਂ ਰਾਹਤ ਮਿਲੀ ਹੈ, ਉਥੇ ਮੀਂਹ ਕਿਸਾਨਾਂ ਲਈ ਆਫ਼ਤ ਬਣ ਗਿਆ ਹੈ। ਕਿਸਾਨਾਂ ਨੂੰ ਮੀਂਹ ਨਾਲ ਦੋਹਰੀ ਮਾਰ ਪਈ ਹੈ। ਪਹਿਲਾਂ ਹੜ੍ਹਾਂ ਨੇ ਖੇਤਾਂ ਵਿਚ ਖੜੀ ਝੋਨੇ ਦੀ ਫ਼ਸਲ ਤਬਾਹ ਕਰ ਦਿੱਤੀ ਹੈ, ਹੁਣ ਮੰਡੀਆਂ ਲੱਗੇ ਝੋਨੇ ਦੇ ਢੇਰ ਨੇ ਕਿਸਾਨਾਂ ਨੂੰ ਫ਼ਿਕਰਾਂ ਵਿਚ ਪਾਇਆ ਹੋਇਆ ਹੈ।
ਕਾਲੇ ਬੱਦਲ ਹਾਲਾਂਕਿ ਸਵੇਰੇ ਤੋਂ ਛਾਏ ਹੋਏ ਸਨ। ਮੁਹਾਲੀ, ਪੰਚਕੂਲਾ ਤੇ ਅੰਬਾਲਾ ਸਣੇ ਨੇੜਲੇ ਇਲਾਕਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀਆਂ ਰਿਪੋਰਟਾਂ ਹਨ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਬਿਜਲੀ ਦੀ ਗਰਜ ਨਾਲ ਦਰਮਿਆਨਾ ਮੀਂਹ ਪੈਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ।
ਮੀਂਹ ਕਰਕੇ ਹਾਲਾਂਕਿ ਕਈ ਇਲਾਕਿਆਂ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਤੇ ਮੌਸਮ ਵਿਚ ਠੰਢ ਵਧ ਗਈ ਹੈ। ਕਿਸਾਨਾਂ ਨੂੰ ਜੇਕਰ ਛੱਡ ਦੇਈਏ ਤਾਂ ਆਮ ਲੋਕਾਂ ਨੂੰ ਗਰਮੀ ਤੇ ਹੁਮਸ ਤੋਂ ਰਾਹਤ ਮਿਲੀ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਮੀਂਹ ਪੱਛਮੀ ਗੜਬੜੀ ਦੇ ਅਸਰ ਤੇ ਹੁਮਸ ਭਰੀ ਹਵਾਵਾਂ ਕਰਕੇ ਪੈ ਰਿਹਾ ਹੈ। ਅਗਲੇ ਇਕ ਦੋ ਦਿਨਾਂ ਤੱਕ ਪੰਜਾਬ ਤੇ ਹਰਿਆਣਾ ਵਿਚ ਕਈ ਥਾਵਾਂ ’ਤੇ ਮੀਂਹ ਪੈਣ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ।
ਪਹਿਲਾਂ ਹੀ ਪੰਜਾਬ ਹੜ੍ਹਾਂ ਦੇ ਹੋਏ ਨੁਕਸਾਨ ਤੋਂ ਉੱਭਰ ਰਿਹਾ ਹੈ ਪਰ ਹੁਣ ਇੱਕ ਵਾਰ ਫ਼ੇਰ ਮੌਸਮ ਆਪਣੇ ਰੰਗ ਦਿਖਾ ਰਿਹਾ ਹੈ ਭਾਰੀ ਮੀਂਹ ਪੈਣ ਨਾਲ ਪੰਜਾਬ ਦੀ ਪਹਿਲਾਂ ਹੀ ਫ਼ਸਲ ਨੁਕਸਾਨੀ ਗਈ ਹੈ ਅਤੇ ਉਸਤੋਂ ਬਾਅਦ ਹੁਣ ਫੇਰ ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਝੋਨੇ ਦੀ ਫ਼ਸਲ ਨੁਕਸਾਨੀ ਗਈ ਹੈ।
ਪੰਜਾਬ ਵਿਚ ਤੇਜ਼ ਹਵਾਵਾਂ ਨਾਲ ਮੀਂਹ ਕਰਕੇ ਮੰਡੀਆਂ ਵਿੱਚ ਭਿੱਜਿਆ ਝੋਨਾ
ਪੰਜਾਬ ਵਿਚ ਐਤਵਾਰ ਸਵੇਰੇ ਵੀ ਮੀਂਹ ਪਿਆ ਸੀ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ। ਅਚਾਨਕ ਪਏ ਮੀਂਹ ਨਾਲ ਮੰਡੀਆਂ ਵਿੱਚ ਵਿਕਰੀ ਲਈ ਲਿਆਂਦੀ ਗਈ ਝੋਨੇ ਦੀ ਫਸਲ ਭਿੱਜ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਮੀਂਹ ਨੇ ਝੋਨੇ ਦੀ ਕਟਾਈ ਨੂੰ ਵੀ ਪ੍ਰਭਾਵਿਤ ਕੀਤਾ ਹੈ। ਜਿਨ੍ਹਾਂ ਇਲਾਕਿਆਂ ਵਿੱਚ ਫਸਲ ਤਿਆਰ ਸੀ, ਉੱਥੇ ਖੇਤ ਪਾਣੀ ਨਾਲ ਭਰ ਗਏ ਹਨ, ਜਿਸ ਕਾਰਨ ਸਕਦੀ ਹੈ।
ਹਰਿਆਣਾ ਦੇ ਅੱਠ ਜਿਲ੍ਹੇ ਜਿਹੜੇ ਹੋਣਗੇ ਮੀਹਾਂ ਨਾਲ ਪਭਾਵਿਤ:
ਮੌਸਮ ਵਿਭਾਗ ਨੇ ਵਿਸ਼ੇਸ਼ ਤੌਰ 'ਤੇ ਹੇਠ ਲਿਖੇ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ, ਜਿੱਥੇ ਗਰਜ-ਚਮਕ ਅਤੇ ਮੀਂਹ ਦੀ ਸੰਭਾਵਨਾ ਸਭ ਤੋਂ ਵੱਧ ਹੈ:
1. ਮਹੇਂਦਰਗੜ੍ਹ
2. ਚਰਖੀ ਦਾਦਰੀ
3. ਭਿਵਾਨੀ
4. ਰੇਵਾੜੀ
5. ਝੱਜਰ
6. ਹਿਸਾਰ
7. ਸਿਰਸਾ
8. ਫਤਿਹਾਬਾਦ
ਇਨ੍ਹਾਂ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਸਾਵਧਾਨੀ ਵਰਤਣ ਅਤੇ ਹਨੇਰੀ-ਤੂਫ਼ਾਨ ਜਾਂ ਬਿਜਲੀ ਲਿਸ਼ਕਣ ਦੌਰਾਨ ਸੁਰੱਖਿਅਤ ਥਾਵਾਂ 'ਤੇ ਰਹਿਣ। ਕਿਸਾਨਾਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਫਸਲਾਂ ਨੂੰ ਲੈ ਕੇ ਸਾਵਧਾਨ ਰਹਿਣ।