ਰਜਿੰਦਰ ਗੁਪਤਾ ਬਣੇ ਰਾਜ ਸਭਾ ਦੇ ਨਵੇਂ ਮੈਂਬਰ

ਪੰਜਾਬ ਦੇ ਅਰਬਪਤੀ ਅਤੇ AAP ਉਮੀਦਵਾਰ ਰਜਿੰਦਰ ਗੁਪਤਾ ਨਿਰਵਿਰੋਧ ਰਾਜ ਸਭਾ ਮੈਂਬਰ ਚੁਣੇ ਗਏ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੂੰ ਪੰਜਾਬ ਤੋਂ ਖਾਲੀ ਹੋਈ ਰਾਜ ਸਭਾ ਸੀਟ ਲਈ ਆਪਣਾ ਉਮੀਦਵਾਰ ਐਲਾਨਿਆ ਸੀ।

Update: 2025-10-16 10:48 GMT

ਚੰਡੀਗੜ੍ਹ (ਗੁਰਪਿਆਰ ਥਿੰਦ) : ਪੰਜਾਬ ਦੇ ਅਰਬਪਤੀ ਅਤੇ AAP ਉਮੀਦਵਾਰ ਰਜਿੰਦਰ ਗੁਪਤਾ ਨਿਰਵਿਰੋਧ ਰਾਜ ਸਭਾ ਮੈਂਬਰ ਚੁਣੇ ਗਏ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੂੰ ਪੰਜਾਬ ਤੋਂ ਖਾਲੀ ਹੋਈ ਰਾਜ ਸਭਾ ਸੀਟ ਲਈ ਆਪਣਾ ਉਮੀਦਵਾਰ ਐਲਾਨਿਆ ਸੀ।



ਸੀਟ ਖਾਲੀ ਹੋਣ ਦਾ ਕਾਰਨ ਇਹ ਸੀ ਕਿ ਜਦੋਂ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਚੁਣੇ ਜਾਣ ਤੋਂ ਬਾਅਦ ਵਿਧਾਇਕ ਬਣ ਗਏ ਸਨ, ਉਦੋਂ ਅਰੋੜਾ ਦੀ ਰਾਜ ਸਭਾ ਵਾਲੀ ਸੀਟ ਖ਼ਾਲੀ ਹੋ ਗਈ ਸੀ। ਰਜਿੰਦਰ ਗੁਪਤਾ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਹਨ, ਜੋ ਇੱਕ ਪ੍ਰਮੁੱਖ ਟੈਕਸਟਾਈਲ ਅਤੇ ਪੇਪਰ ਕੰਪਨੀ ਹੈ।


ਉਹ ਪਹਿਲਾਂ ਪੰਜਾਬ ਸਰਕਾਰ ਦੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ-ਚੇਅਰਮੈਨ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ ਕੈਬਨਿਟ ਰੈਂਕ ਦਾ ਦਰਜਾ ਪ੍ਰਾਪਤ ਸੀ। ਰਾਜ ਸਭਾ ਉਮੀਦਵਾਰ ਐਲਾਨਿਆ ਜਾਣ ਤੋਂ ਪਹਿਲਾਂ, ਉਨ੍ਹਾਂ ਨੇ ਯੋਜਨਾ ਬੋਰਡ ਦੇ ਉਪ-ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।


ਇਸ ਰਾਜ ਸਭਾ ਸੀਟ ਦੀ ਚੋਣ ਲਈ ਪੰਜਾਬ ਦੀ ਸਿਆਸਤ ਵਿੱਚ ਕਾਫੀ ਹਲਚਲ ਦੇਖਣ ਨੂੰ ਮਿਲੀ ਹੈ। ਨਵਨੀਤ ਚਤੁਰਵੇਦੀ ਦੇ ਦਾਅਵੇ ਨੇ ਇੱਕ ਵਾਰ ਪੰਜਾਬ ਦੀ ਸਿਆਸਤ ਨੂੰ ਹਲਾ ਕਿ ਰੱਖ ਦਿੱਤਾ ਸੀ ਅਤੇ 10 ਵਿਧਾਇਕਾਂ ਦੇ ਜਾਅਲੀ ਦਸਤਖ਼ਤ ਨੂੰ ਲੈ ਕਿ ਆਪਣੀ ਦਾਅਵੇਦਾਰੀ ਠੋਕ ਦਿੱਤੀ ਸੀ ਜਿਸ ਤੋਂ ਬਾਅਦ ਉਹਨਾਂ ਵਿਧਾਇਕਾਂ ਵਿੱਚੋਂ ਹੀ ਉਸ ਖ਼ਿਲਾਫ ਐਫਆਈਆਰ ਦਰਜ਼ ਕਰਵਾਈ ਗਈ ਸੀ ਅਤੇ ਉਸਨੂੰ ਪੰਜਾਬ ਪੁਲਿਸ ਵੱਲੋਂ ਬੜੀ ਮੁਸਕਤ ਨਾਲ ਗ੍ਰਿਫਤਾਰ ਕੀਤਾ ਗਿਆ ਸੀ।

Tags:    

Similar News