ਰਾਜਕੁਮਾਰ ਵੇਰਕਾ ਵੱਲੋਂ ਹਰਿਆਣਾ ਸਰਕਾਰ ਨੂੰ ਦਿੱਤੀ ਚੇਤਾਵਨੀ, ADGP ਖੁਦਕੁਸ਼ੀ ਮਾਮਲੇ ’ਚ ਨਵਾਂ ਮੌੜ
ਹਰਿਆਣਾ ਦੇ ਆਈਪੀਐਸ ਅਧਿਕਾਰੀ ਪੂਰਨ ਕੁਮਾਰ ਦੀ ਆਤਮਹੱਤਿਆ ਦੇ ਮਾਮਲੇ ਨੇ ਦੇਸ਼ ਭਰ ਵਿੱਚ ਚਰਚਾ ਛੇੜ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਮੰਤਰੀ ਅਤੇ ਦਲਿਤ ਆਗੂ ਡਾ. ਰਾਜਕੁਮਾਰ ਵੇਰਕਾ ਨੇ ਹਰਿਆਣਾ ਸਰਕਾਰ ਨੂੰ ਕੜੀ ਚੇਤਾਵਨੀ ਦਿੱਤੀ ਹੈ। ਵੇਰਕਾ ਨੇ ਕਿਹਾ ਕਿ ਇਹ ਦਲਿਤ ਉਤਪੀੜਨ ਨਾਲ ਜੁੜਿਆ ਦੇਸ਼ ਦਾ ਸਭ ਤੋਂ ਵੱਡਾ ਮਾਮਲਾ ਹੈ ਅਤੇ ਸਰਕਾਰ ਇਸ ਵਿੱਚ ਚੁੱਪ ਬੈਠੀ ਹੈ।
ਹਰਿਆਣਾ (ਗੁਰਪਿਆਰ ਸਿੰਘ) : ਹਰਿਆਣਾ ਦੇ ਆਈਪੀਐਸ ਅਧਿਕਾਰੀ ਪੂਰਨ ਕੁਮਾਰ ਦੀ ਆਤਮਹੱਤਿਆ ਦੇ ਮਾਮਲੇ ਨੇ ਦੇਸ਼ ਭਰ ਵਿੱਚ ਚਰਚਾ ਛੇੜ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਮੰਤਰੀ ਅਤੇ ਦਲਿਤ ਆਗੂ ਡਾ. ਰਾਜਕੁਮਾਰ ਵੇਰਕਾ ਨੇ ਹਰਿਆਣਾ ਸਰਕਾਰ ਨੂੰ ਕੜੀ ਚੇਤਾਵਨੀ ਦਿੱਤੀ ਹੈ। ਵੇਰਕਾ ਨੇ ਕਿਹਾ ਕਿ ਇਹ ਦਲਿਤ ਉਤਪੀੜਨ ਨਾਲ ਜੁੜਿਆ ਦੇਸ਼ ਦਾ ਸਭ ਤੋਂ ਵੱਡਾ ਮਾਮਲਾ ਹੈ ਅਤੇ ਸਰਕਾਰ ਇਸ ਵਿੱਚ ਚੁੱਪ ਬੈਠੀ ਹੈ।
ਉਹਨਾਂ ਕਿਹਾ ਕਿ ਪੂਰਨ ਕੁਮਾਰ, ਜੋ ਕਿ ਹਰਿਆਣਾ ਪੁਲਿਸ ਵਿੱਚ ਏਡੀਜੀਪੀ ਦੇ ਅਹੁਦੇ ’ਤੇ ਸਨ, ਉਨ੍ਹਾਂ ਨਾਲ ਅਨਿਆਇਕ ਤੌਰ ’ਤੇ ਵਤੀਰਾ ਕੀਤਾ ਗਿਆ ਸੀ। ਇਹ ਮਾਮਲਾ ਸਿਰਫ਼ ਇਕ ਅਧਿਕਾਰੀ ਦੀ ਮੌਤ ਨਹੀਂ, ਸਗੋਂ ਪੂਰੇ ਦਲਿਤ ਸਮਾਜ ਦੇ ਸਨਮਾਨ ਨਾਲ ਜੁੜਿਆ ਹੈ। ਡਾ. ਵੇਰਕਾ ਨੇ ਆਰੋਪ ਲਗਾਇਆ ਕਿ ਹਰਿਆਣਾ ਸਰਕਾਰ “ਮਗਰਮੱਛ ਦੇ ਹੰਝੂ ਬਹਾ ਰਹੀ ਹੈ” ਪਰ ਅਸਲ ਵਿੱਚ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ।
ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਤੁਰੰਤ ਕਾਰਵਾਈ ਨਾ ਕੀਤੀ, ਤਾਂ ਪੂਰੇ ਦੇਸ਼ ਦਾ ਦਲਿਤ ਸਮਾਜ ਸੜਕਾਂ ’ਤੇ ਉਤਰ ਕੇ ਵੱਡਾ ਅੰਦੋਲਨ ਸ਼ੁਰੂ ਕਰੇਗਾ। ਉਹਨਾਂ ਕਿਹਾ ਕਿ ਇਹ ਸਿਰਫ਼ ਇੱਕ ਸੂਬੇ ਦਾ ਮਾਮਲਾ ਨਹੀਂ, ਸਗੋਂ ਭਾਰਤ ਦੇ ਸੰਵਿਧਾਨਿਕ ਅਧਿਕਾਰਾਂ ਨਾਲ ਜੁੜੀ ਚੁਣੌਤੀ ਹੈ।
ਡਾ. ਵੇਰਕਾ ਨੇ ਇਹ ਵੀ ਕਿਹਾ ਕਿ ਉਹ ਜਲਦੀ ਹੀ ਦਲਿਤ ਆਗੂਆਂ ਅਤੇ ਸਮਾਜਿਕ ਸੰਸਥਾਵਾਂ ਨਾਲ ਮੀਟਿੰਗ ਕਰਕੇ ਰਾਸ਼ਟਰੀ ਪੱਧਰ ’ਤੇ ਅੰਦੋਲਨ ਦੀ ਰਣਨੀਤੀ ਤਿਆਰ ਕਰਨਗੇ। ਉਹਨਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਦੋਵਾਂ ਨੂੰ ਸੰਦੇਸ਼ ਦਿੱਤਾ ਕਿ “ਦਲਿਤਾਂ ਦੀ ਆਵਾਜ਼ ਨੂੰ ਅਣਸੁਣੀ ਕਰਨਾ ਹੁਣ ਮਹਿੰਗਾ ਪਵੇਗਾ।