ਹਰਿਆਣਾ ਚੋਣਾਂ ਤੋਂ ਪਹਿਲਾ ਰਾਮ ਰਹੀਮ ਨੇ ਫਿਰ ਮੰਗੀ ਪੈਰੋਲ ਸਰਕਾਰ ਨੂੰ ਲਗਾਈ ਅਰਜ਼ੀ
ਹਰਿਆਣਾ ਦੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੱਕ ਵਾਰ ਮੁੜ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਡੇਰਾ ਮੁਖੀ ਰਾਮ ਰਹੀਮ ਨੇ ਹਰਿਆਣਾ ਸਰਕਾਰ ਤੋਂ 20 ਦਿਨ ਦੀ ਪੈਰੋਲ ਮੰਗੀ ਹੈ।ਜਿਸ ਨੂੰ ਸੁਨਾਰੀਆ ਜੇਲ੍ਹ ਪ੍ਰਸ਼ਾਸਨ ਨੇ ਭਾਰਤੀ ਚੋਣ ਕਮਿਸ਼ਨ ਕੋਲ ਮਨਜੂਰੀ ਲਈ ਭੇਜ ਦਿੱਤਾ ਹੈ।
ਹਰਿਆਣਾ: ਹਰਿਆਣਾ ਦੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੱਕ ਵਾਰ ਮੁੜ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਡੇਰਾ ਮੁਖੀ ਰਾਮ ਰਹੀਮ ਨੇ ਹਰਿਆਣਾ ਸਰਕਾਰ ਤੋਂ 20 ਦਿਨ ਦੀ ਪੈਰੋਲ ਮੰਗੀ ਹੈ।ਜਿਸ ਨੂੰ ਸੁਨਾਰੀਆ ਜੇਲ੍ਹ ਪ੍ਰਸ਼ਾਸਨ ਨੇ ਭਾਰਤੀ ਚੋਣ ਕਮਿਸ਼ਨ ਕੋਲ ਮਨਜੂਰੀ ਲਈ ਭੇਜ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ 5 ਅਕਤੂਬਰ ਨੂੰ ਪੈਣੀਆਂ ਹਨ।
ਗੁਰਮੀਤ ਸਿੰਘ ਰਾਮ ਰਹੀਮ ਨੂੰ ਸਾਲ 2017 ਵਿੱਚ ਸਾਧਵੀ ਬਲਾਤਕਾਰ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ। ਜਿਸ ਤੋਂ ਬਾਅਦ 'ਚ ਉਸ ਨੂੰ ਛਤਰਪਤੀ ਅਤੇ ਰਣਜੀਤ ਕਤਲ ਕੇਸ 'ਚ ਵੀ ਦੋਸ਼ੀ ਠਹਿਰਾਇਆ ਗਿਆ ਸੀ। ਉਸ ਸਮੇ ਤੋਂ ਹੀ ਰਾਮ ਰਹੀਮ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।
ਜਿਕਰਯੋਗ ਹੈ ਕਿ ਸਜ਼ਾ ਤੋਂ ਬਾਅਦ ਹੁਣ ਤੱਕ ਦੀ ਜੇਲ੍ਹ ਦੌਰਾਨ ਡੇਰਾ ਮੁਖੀ ਰਾਮ ਰਹੀਮ ਨੂੰ 10 ਵਾਰ ਫਰਲੋ ਅਤੇ ਪੈਰੋਲ ਮਿਲ ਚੁੱਕੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਜੇਲ੍ਹ ਪ੍ਰਸ਼ਾਸਨ ਨੇ ਰਾਮ ਰਹੀਮ ਦੀ ਅਰਜ਼ੀ ਚੋਣ ਕਮਿਸ਼ਨ ਕੋਲ ਮਨਜੂਰੀ ਲਈ ਭੇਜ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਪੈਰੋਲ ਮਿਲਦੀ ਹੈ ਤਾਂ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਵੱਡਾ ਫਾਇਦਾ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ, ਕਿਉਂਕਿ ਹਰਿਆਣਾ ਵਿੱਚ ਡੇਰਾ ਸਿਰਸਾ ਦੇ ਵੱਡੀ ਗਿਣਤੀ ਵਿੱਚ ਮੰਨਣ ਵਾਲੇ ਹਨ।