ਜੰਗ ਦੇ ਮਹੌਲ ਵਿਚ ਪੰਜਾਬ ਸਰਕਾਰ ਨੇ ਜਾਰੀ ਕੀਤੇ ਅਹਿਮ ਹੁਕਮ, ਪੜ੍ਹੋ
ਅੱਜ ਇੱਕ ਮਹੱਤਵਪੂਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਹੈ।
ਚੰਡੀਗੜ੍ਹ ; ਸਰਕਾਰ ਵਲੋਂ ਰਿਹਾਇਸ਼ੀ ਖੇਡ ਵਿੰਗਾਂ ਦੇ ਖਿਡਾਰੀਆਂ ਦੀ ਸਿਲੈਕਸ਼ਨ ਵਾਸਤੇ ਮਿਤੀ 12 ਮਈ ਤੋਂ 14 ਮਈ 2025 ਤੱਕ ਲਏ ਜਾਣ ਵਾਲੇ ਟ੍ਰਾਇਲ ਅਗਲੇ ਹੁਕਮਾਂ ਤੱਕ ਮੁਲਤਵੀ
ਅੱਜ ਇੱਕ ਮਹੱਤਵਪੂਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਰਾਜ ਭਵਨ ਵਿਖੇ ਸ਼ਾਮ 5 ਵਜੇ ਹੋਵੇਗੀ। ਇਸ ਲਈ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ।
ਭਾਰਤ-ਪਾਕਿਸਤਾਨ ਸਰਹੱਦ 'ਤੇ ਵਧ ਰਹੇ ਤਣਾਅ ਅਤੇ ਸੁਰੱਖਿਆ ਚੌਕਸੀ ਦੇ ਮੱਦੇਨਜ਼ਰ, ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਬਕਾਰੀ ਅਤੇ ਕਰ ਵਿਭਾਗ ਦੇ ਸਾਰੇ ਅਧਿਕਾਰੀਆਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦਾ ਵੱਡਾ ਫੈਸਲਾ ਲਿਆ ਹੈ। ਹੁਣ ਕਿਸੇ ਵੀ ਅਧਿਕਾਰੀ ਨੂੰ ਅਗਲੇ ਨੋਟਿਸ ਤੱਕ ਛੁੱਟੀ ਨਹੀਂ ਮਿਲੇਗੀ ਅਤੇ ਪਹਿਲਾਂ ਮਨਜ਼ੂਰ ਹੋਈਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਸਰਕਾਰ ਨੇ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੀ 100% ਹਾਜ਼ਰੀ ਅਤੇ ਚੌਕਸੀ ਯਕੀਨੀ ਬਣਾਈ ਜਾਵੇ।
ਇਹ ਹੁਕਮ ਅਜਿਹੇ ਸਮੇਂ ਆਏ ਹਨ ਜਦੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹਾਈ ਅਲਰਟ ਜਾਰੀ ਹੈ। ਸੁਰੱਖਿਆ ਏਜੰਸੀਆਂ ਡਰੋਨ ਗਤੀਵਿਧੀਆਂ, ਸ਼ੱਕੀ ਹਲਚਲ ਅਤੇ ਅੱਤਵਾਦੀ ਘੁਸਪੈਠ ਦੇ ਖ਼ਤਰੇ ਕਾਰਨ ਪੂਰੀ ਤਰ੍ਹਾਂ ਚੌਕਸ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਅਧਿਕਾਰੀ ਤੁਰੰਤ ਡਿਊਟੀ 'ਤੇ ਹਾਜ਼ਰ ਹੋਣ।