ਪੰਜਾਬ ਵਿਧਾਨ ਸਭਾ ਵਿਚ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਣ ਦਾ ਮਤਾ ਪਾਸ

ਇਸਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (ਹਰਿਮੰਦਰ ਸਾਹਿਬ) ਦੇ ਗਲਿਆਰੇ ਨੂੰ ਵੀ ਪਵਿੱਤਰ ਇਲਾਕਾ ਐਲਾਨਣ ਦੀ ਮੰਗ ਉਠੀ ਹੈ। ਕੈਬਨਿਟ ਮੀਟਿੰਗ ਵਿੱਚ ਇਹ

By :  Gill
Update: 2025-11-24 10:12 GMT

ਪੰਜਾਬ ਵਿਧਾਨ ਸਭਾ ਵਿਚ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਣ ਲਈ ਮਤਾ ਪਾਸ

ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋ ਰਹੀ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਦੌਰਾਨ ਅੱਜ ਕਈ ਵੱਡੇ ਫ਼ੈਸਲੇ ਲਏ ਗਏ। ਮੀਟਿੰਗ ਵਿੱਚ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨਣ ਲਈ ਮਤਾ ਪਾਸ ਕੀਤਾ ਗਿਆ ਹੈ।

ਇਸਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (ਹਰਿਮੰਦਰ ਸਾਹਿਬ) ਦੇ ਗਲਿਆਰੇ ਨੂੰ ਵੀ ਪਵਿੱਤਰ ਇਲਾਕਾ ਦਾ ਮਤਾ ਪਾਸ ਕੀਤਾ ਗਿਆ ਹੈ। ਕੈਬਨਿਟ ਮੀਟਿੰਗ ਵਿੱਚ ਅੰਮ੍ਰਿਤਸਰ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜੇ ਦਾ ਮਤਾ ਪਾਸ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਇਹ ਕਦਮ ਸਿੱਖ ਇਤਿਹਾਸ ਤੇ ਧਾਰਮਿਕ ਮਹੱਤਤਾ ਨੂੰ ਮੱਦੇਨਜ਼ਰ ਰੱਖਦੇ ਹੋਏ ਲਏ ਜਾ ਰਹੇ ਹਨ, ਜਿਸ ਨਾਲ ਇਨ੍ਹਾਂ ਸ਼ਹਿਰਾਂ ਵਿੱਚ ਧਾਰਮਿਕ ਪਰਯਟਨ ਨੂੰ ਵਧਾਵਾ ਮਿਲਣ ਦੀ ਉਮੀਦ ਹੈ।

Tags:    

Similar News