ਸਤ ਸ਼ਰਮਾ ਬਣੇ ਜੰਮੂ-ਕਸ਼ਮੀਰ ਭਾਜਪਾ ਦੇ ਪ੍ਰਧਾਨ, ਰਵਿੰਦਰ ਰੈਨਾ ਨੂੰ ਨਵੀਂ ਜ਼ਿੰਮੇਵਾਰੀ
ਸਤ ਸ਼ਰਮਾ ਬਣੇ ਜੰਮੂ-ਕਸ਼ਮੀਰ ਭਾਜਪਾ ਦੇ ਪ੍ਰਧਾਨ, ਰਵਿੰਦਰ ਰੈਨਾ ਨੂੰ ਨਵੀਂ ਜ਼ਿੰਮੇਵਾਰੀ
ਜੰਮੂ-ਕਸ਼ਮੀਰ : ਸਤ ਸ਼ਰਮਾ ਨੂੰ ਜੰਮੂ-ਕਸ਼ਮੀਰ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਵਿੰਦਰ ਰੈਨਾ ਨੂੰ ਪਾਰਟੀ ਦਾ ਰਾਸ਼ਟਰੀ ਕਾਰਜਕਾਰਨੀ ਮੈਂਬਰ ਬਣਾਇਆ ਗਿਆ ਹੈ। ਇਥੇ ਨਾਲ ਹੀ ਦਸ ਦਈਏ ਇਹ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਇਹ ਹੁਕਮ ਜਾਰੀ ਕੀਤੇ ਹਨ।
ਦਰਅਸਲ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਨੇ ਸੰਗਠਨ 'ਚ ਵੱਡੇ ਬਦਲਾਅ ਕੀਤੇ ਹਨ। ਭਾਜਪਾ ਨੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਪਾਰਟੀ ਦੀ ਕਮਾਨ ਸਤ ਸ਼ਰਮਾ ਨੂੰ ਦਿੱਤੀ ਹੈ। ਭਾਜਪਾ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਸਤ ਸ਼ਰਮਾ ਨੂੰ ਜੰਮੂ-ਕਸ਼ਮੀਰ ਦਾ ਭਾਜਪਾ ਪ੍ਰਧਾਨ ਨਿਯੁਕਤ ਕੀਤਾ ਹੈ। ਰਵਿੰਦਰ ਰੈਨਾ ਨੂੰ ਪਾਰਟੀ ਦੀ ਕੌਮੀ ਕਾਰਜਕਾਰਨੀ ਦਾ ਮੈਂਬਰ ਬਣਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਤ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ।