ਕਰਨਲ ਸੋਫੀਆ ਕੁਰੈਸ਼ੀ ਦਾ ਅਪਮਾਨ ਕਰਨ ਵਾਲੇ ਮੰਤਰੀ ਨੂੰ SC ਨੇ ਫਟਕਾਰ ਲਗਾਈ
ਹਾਈ ਕੋਰਟ ਨੇ ਪੁਲਿਸ ਵਲੋਂ ਦਰਜ ਕੀਤੀ ਗਈ FIR ਦੀ ਭਾਸ਼ਾ 'ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਇਹ ਮਾਮਲਾ ਗੰਭੀਰ ਹੈ ਅਤੇ FIR ਨੂੰ ਹੋਰ ਸਖ਼ਤ ਬਣਾਇਆ ਜਾਵੇ।
ਕਰਨਲ ਸੋਫੀਆ ਕੁਰੈਸ਼ੀ ਦਾ ਅਪਮਾਨ ਕਰਨ ਵਾਲੇ ਮੰਤਰੀ ਨੂੰ SC ਅਤੇ HC ਵਲੋਂ ਫਟਕਾਰ, FIR ਹੋਈ ਸਖ਼ਤ
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਚਰਚਾ ਵਿੱਚ ਆਈ ਭਾਰਤੀ ਫੌਜ ਦੀ ਅਧਿਕਾਰੀ ਕਰਨਲ ਸੋਫੀਆ ਕੁਰੈਸ਼ੀ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਮੱਧ ਪ੍ਰਦੇਸ਼ ਦੇ ਮੰਤਰੀ ਵਿਜੇ ਸ਼ਾਹ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਹਿਲਾਂ ਜਬਲਪੁਰ ਹਾਈ ਕੋਰਟ ਨੇ ਮਾਮਲੇ 'ਤੇ ਸਖ਼ਤ ਰੁਖ਼ ਅਪਣਾਇਆ ਅਤੇ ਪੁਲਿਸ ਨੂੰ ਮੰਤਰੀ ਖ਼ਿਲਾਫ਼ FIR ਦਰਜ ਕਰਨ ਦੇ ਨਿਰਦੇਸ਼ ਦਿੱਤੇ। ਹੁਣ ਸੁਪਰੀਮ ਕੋਰਟ ਨੇ ਵੀ ਵਿਜੇ ਸ਼ਾਹ ਨੂੰ ਫਟਕਾਰ ਲਗਾਈ ਹੈ।
ਹਾਈ ਕੋਰਟ ਨੇ ਪੁਲਿਸ ਵਲੋਂ ਦਰਜ ਕੀਤੀ ਗਈ FIR ਦੀ ਭਾਸ਼ਾ 'ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਇਹ ਮਾਮਲਾ ਗੰਭੀਰ ਹੈ ਅਤੇ FIR ਨੂੰ ਹੋਰ ਸਖ਼ਤ ਬਣਾਇਆ ਜਾਵੇ। ਵਿਜੇ ਸ਼ਾਹ ਵਲੋਂ ਕਰਨਲ ਸੋਫੀਆ ਕੁਰੈਸ਼ੀ ਨੂੰ ਲੈ ਕੇ ਦਿੱਤੀ ਗਈ ਟਿੱਪਣੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ ਵਿੱਚ ਉਨ੍ਹਾਂ ਨੇ ਸੋਫੀਆ ਨੂੰ "ਅੱਤਵਾਦੀਆਂ ਦੀ ਭੈਣ" ਕਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਚੌਤਰਫ਼ੀ ਆਲੋਚਨਾ ਹੋਈ।
ਇਸ ਮਾਮਲੇ ਨੇ ਰਾਜਨੀਤਿਕ ਤੇ ਸਮਾਜਿਕ ਪੱਧਰ 'ਤੇ ਚਰਚਾ ਛੇੜ ਦਿੱਤੀ ਹੈ ਅਤੇ ਹੁਣ ਮਾਮਲੇ ਦੀ ਜਾਂਚ ਤੇ ਕਾਰਵਾਈ ਹੋਰ ਤੇਜ਼ ਹੋਣ ਦੀ ਉਮੀਦ ਹੈ।