ਕਿਸ਼ਤਵਾੜ ਦੇ ਚਿਸ਼ੋਟੀ ਪਿੰਡ ਵਿੱਚ ਅੱਜ ਵੀ ਖੋਜ ਅਤੇ ਬਚਾਅ ਕਾਰਜ ਜਾਰੀ
ਇਹ ਜਾਣਕਾਰੀ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਦਿੱਤੀ। ਰਾਹਤ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ।
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਚਿਸ਼ੋਟੀ ਪਿੰਡ ਵਿੱਚ ਬੱਦਲ ਫਟਣ ਕਾਰਨ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। ਇਸ ਦਰਦਨਾਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 60 ਤੱਕ ਪਹੁੰਚ ਗਈ ਹੈ, ਜਦੋਂ ਕਿ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਹ ਜਾਣਕਾਰੀ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਦਿੱਤੀ। ਰਾਹਤ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ।
ਪ੍ਰਧਾਨ ਮੰਤਰੀ ਨੇ ਲਿਆ ਹਾਲਾਤ ਦਾ ਜਾਇਜ਼ਾ
ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਫੋਨ ਕਰਕੇ ਸਥਿਤੀ ਬਾਰੇ ਜਾਣਕਾਰੀ ਲਈ। ਪ੍ਰਧਾਨ ਮੰਤਰੀ ਨੇ ਹਰ ਸੰਭਵ ਮਦਦ ਦੀ ਪੇਸ਼ਕਸ਼ ਕੀਤੀ ਹੈ। ਮੁੱਖ ਮੰਤਰੀ ਉਮਰ ਅਬਦੁੱਲਾ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।
ਫਾਰੂਕ ਅਬਦੁੱਲਾ ਦਾ ਬਿਆਨ
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਮਨਾਉਣ ਦੇ ਨਾਲ-ਨਾਲ ਇਹ ਦੁੱਖ ਦਾ ਸਮਾਂ ਵੀ ਹੈ, ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਕਿਸ਼ਤਵਾੜ ਵਿੱਚ 500 ਤੋਂ ਵੱਧ ਲੋਕ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ।