ਚੰਡੀਗੜ੍ਹ : ਅਕਾਲੀ ਦਲ ਦੀਆਂ ਮੁਸੀਬਤਾਂ ਖ਼ਤਮ ਹੋਣ ਦੀ ਥਾਂ ਵਧਦੀਆਂ ਹੀ ਜਾ ਰਹੀਆਂ ਹਨ। ਪਹਿਲਾਂ ਸੁਖਬੀਰ ਬਾਦਲ ਅਤੇ ਐਨ ਕੇ ਸ਼ਰਮਾ ਅਤੇ ਹੁਣ ਅਨਿਲ ਜੋਸ਼ੀ ਨੇ ਵੀ ਅਕਾਲੀ ਦਲ ਤੋ ਅਸਤੀਫ਼ਾ ਦੇ ਦਿੱਤਾ ਹੈ। ਅਨਿਲ ਜੋਸ਼ੀ ਕਾਫੀ ਸਮਾਂ ਪਹਿਲਾਂ ਭਾਜਪਾ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ।
ਦਰਅਸਲ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ ।