ਅਕਾਲੀ ਸੁਧਾਰ ਲਹਿਰ ਦੇ ਸੀਨੀਅਰ ਲੀਡਰਾਂ ਨੇ ਦਿੱਤੇ ਅਸਤੀਫ਼ੇ
ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ੁਰੂ ਹੋਏ ਵਿਵਾਦ ਦੇ ਸਬੰਧ ਵਿੱਚ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਅਤੇ 2007 ਤੋਂ 2017 ਤੱਕ ਦੇ ਮੰਤਰੀਆਂ ਨੂੰ ਸਜ਼ਾ ਸੁਣਾਈ ਜਾ ਸਕਦੀ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ੁਰੂ ਹੋਏ ਵਿਵਾਦ ਦੇ ਸਬੰਧ ਵਿੱਚ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਅਤੇ 2007 ਤੋਂ 2017 ਤੱਕ ਦੇ ਮੰਤਰੀਆਂ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ। ਪਰ ਇਸ ਤੋਂ ਚਾਰ ਦਿਨ ਪਹਿਲਾਂ ਅਕਾਲੀ ਸੁਧਾਰ ਲਹਿਰ ਦੇ ਸੀਨੀਅਰ ਲੀਡਰਾਂ ਨੇ ਅਸਤੀਫ਼ੇ ਦੇ ਦਿੱਤੇ ਹਨ। ਇਹ ਇਸ ਲਈ ਵੀ ਹੈ ਕਿ ਤਲਬ ਕੀਤੇ ਲੀਡਰਾਂ ਵਿਚੋ ਇਹ ਉਸ ਵਕਤ ਮੰਤਰੀ ਸਨ। ਇਸ ਮਗਰੋ ਹੁਣ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਨਾਂ ਲੀਡਰਾਂ ਦੇ ਅਸਤੀਫ਼ੇ ਮਨਜੂਰ ਵੀ ਕਰ ਲਏ ਹਨ।
ਦਰਅਸਲ ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਸੁਧਾਰ ਲਹਿਰ ਨੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਆਪਣੇ ਅਸਤੀਫੇ ਸੌਂਪ ਦਿੱਤੇ। ਜਿਸ ਨੂੰ ਅੱਜ ਵੀਰਵਾਰ ਨੂੰ ਸਵੀਕਾਰ ਕਰ ਲਿਆ ਗਿਆ ਹੈ। ਸੁਧਰ ਲਹਿਰਾ ਦੇ ਅਸਤੀਫ਼ਿਆਂ ਤੋਂ ਬਾਅਦ ਅਕਾਲੀ ਦਲ ਵਿੱਚ ਵੱਖਰੀ ਬਹਿਸ ਛਿੜ ਗਈ ਹੈ। ਅਸਤੀਫਾ ਦੇਣ ਵਾਲੇ ਆਗੂਆਂ ਨੇ ਸੁਖਬੀਰ ਬਾਦਲ ਦੇ ਹੱਕ 'ਚ ਗਾਏ ਗੀਤ 'ਤੇ ਵੀ ਸਵਾਲ ਚੁੱਕੇ ਹਨ।
ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਸੁਖਦੇਵ ਸਿੰਘ ਢੀਂਡਸਾ, ਪ੍ਰੋ. ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ (ਐਗਜ਼ੈਕਟਿਵ ਕਮੇਟੀ ਮੈਂਬਰ) ਅਤੇ ਸੁਰਜੀਤ ਸਿੰਘ ਰੱਖੜਾ (ਪ੍ਰੈਜ਼ੀਡੀਅਮ ਮੈਂਬਰ) ਦੇ ਅਸਤੀਫੇ ਪ੍ਰਵਾਨ ਕਰ ਲਏ ਗਏ। ਇਸ ਮੀਟਿੰਗ ਵਿੱਚ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਸਰਵਣ ਸਿੰਘ ਫਿਲੌਰ ਵੀ ਹਾਜ਼ਰ ਸਨ।
ਇੱਕ ਸਾਂਝੇ ਬਿਆਨ ਵਿੱਚ ਲੀਡਰਸ਼ਿਪ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਰੋਸਾ ਦਿਵਾਇਆ ਕਿ ਜੇਕਰ ਉਨ੍ਹਾਂ ਨੂੰ ਧਾਰਮਿਕ, ਰਾਜਨੀਤਿਕ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਸੇਵਾ ਲਈ ਬੁਲਾਇਆ ਜਾਂਦਾ ਹੈ ਤਾਂ ਉਹ ਨਿਮਾਣੇ ਸਿੱਖ ਵਜੋਂ ਸਿਰ ਝੁਕਾ ਕੇ ਸੇਵਾ ਕਰਨਗੇ।