ਐਸਜੀਪੀ ਵਿਰੋਧੀ ਧਿਰ ਦੀਆਂ ਵੋਟਾਂ ਘਟੀਆਂ ਅਤੇ ਧਾਮੀ ਦੀ ਚੰਗੀ ਕਾਰਗੁਜ਼ਾਰੀ ਨੂੰ ਮਿਲੀ ਮੈਂਬਰਾਂ ਦੀ ਮੰਜ਼ੂਰੀ - ਦਲਜੀਤ ਚੀਮਾ
ਐਸਜੀਪੀਸੀ ਦੇ ਜਨਰਲ ਇਜਲਾਸ ਦੌਰਾਨ ਹੋਈ ਪ੍ਰਧਾਨ ਦੀ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਵੱਡੀ ਜਿੱਤ ਹਾਸਲ ਕਰਦਿਆਂ ਪੰਜਵੀਂ ਵਾਰ ਐਸਜੀਪੀਸੀ ਦੇ ਪ੍ਰਧਾਨ ਵਜੋਂ ਚੁਣੇ ਗਏ ਹਨ। ਚੋਣ ਵਿੱਚ ਕੁੱਲ 136 ਮੈਂਬਰਾਂ ਵੱਲੋਂ ਵੋਟਾਂ ਪਾਈਆਂ ਗਈਆਂ, ਜਿਨ੍ਹਾਂ ਵਿੱਚੋਂ ਧਾਮੀ ਸਾਹਿਬ ਨੂੰ 117 ਵੋਟਾਂ ਮਿਲੀਆਂ ਜਦਕਿ ਵਿਰੋਧੀ ਪਾਸੇ ਵੱਲੋਂ ਖੜੇ ਕੀਤੇ ਉਮੀਦਵਾਰ ਸਰਦਾਰ ਮਿੱਠੂ ਸਿੰਘ ਕਾਹਨਕੇ ਨੂੰ ਸਿਰਫ਼ 18 ਵੋਟਾਂ ਹੀ ਮਿਲ ਸਕੀਆਂ।
ਅੰਮ੍ਰਿਤਸਰ : ਐਸਜੀਪੀਸੀ ਦੇ ਜਨਰਲ ਇਜਲਾਸ ਦੌਰਾਨ ਹੋਈ ਪ੍ਰਧਾਨ ਦੀ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਵੱਡੀ ਜਿੱਤ ਹਾਸਲ ਕਰਦਿਆਂ ਪੰਜਵੀਂ ਵਾਰ ਐਸਜੀਪੀਸੀ ਦੇ ਪ੍ਰਧਾਨ ਵਜੋਂ ਚੁਣੇ ਗਏ ਹਨ। ਚੋਣ ਵਿੱਚ ਕੁੱਲ 136 ਮੈਂਬਰਾਂ ਵੱਲੋਂ ਵੋਟਾਂ ਪਾਈਆਂ ਗਈਆਂ, ਜਿਨ੍ਹਾਂ ਵਿੱਚੋਂ ਧਾਮੀ ਸਾਹਿਬ ਨੂੰ 117 ਵੋਟਾਂ ਮਿਲੀਆਂ ਜਦਕਿ ਵਿਰੋਧੀ ਪਾਸੇ ਵੱਲੋਂ ਖੜੇ ਕੀਤੇ ਉਮੀਦਵਾਰ ਸਰਦਾਰ ਮਿੱਠੂ ਸਿੰਘ ਕਾਹਨਕੇ ਨੂੰ ਸਿਰਫ਼ 18 ਵੋਟਾਂ ਹੀ ਮਿਲ ਸਕੀਆਂ।
ਚੋਣ ਨਤੀਜੇ ਤੋਂ ਬਾਅਦ ਆਕਾਲੀ ਨੇਤਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਜਿੱਤ ਧਾਮੀ ਸਾਹਿਬ ਦੀ ਚੰਗੀ ਕਾਰਗੁਜ਼ਾਰੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਨਾਲੋਂ ਇਸ ਵਾਰ ਵਿਰੋਧੀ ਧਿਰ ਦੀਆਂ ਵੋਟਾਂ ਘੱਟ ਰਹੀਆਂ ਹਨ, ਜੋ ਸਾਫ਼ ਦਰਸਾਉਂਦੀਆਂ ਹਨ ਕਿ ਮੈਂਬਰਾਂ ਦਾ ਵਿਸ਼ਵਾਸ ਧਾਮੀ ਜੀ ਤੇ ਹੋਰ ਮਜ਼ਬੂਤ ਹੋਇਆ ਹੈ।
ਚੀਮਾ ਨੇ ਆਸ ਜਤਾਈ ਕਿ ਆਉਣ ਵਾਲੇ ਸਮੇਂ ‘ਚ ਸਰਬਸੰਤੀ ਨਾਲ ਚੋਣਾਂ ਹੋਣ ਤੇ ਸਭ ਮਿਲਜੁਲ ਕੇ ਸਿੱਖ ਪੰਥ ਦੀ ਸੇਵਾ ਕਰਨਗੇ। ਇਸ ਮੌਕੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਐਸਜੀਪੀਸੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮ ਵੱਡੇ ਪੱਧਰ ‘ਤੇ ਮਨਾਏ ਜਾਣਗੇ। ਧਾਮੀ ਦੀ ਅਗਵਾਈ ਹੇਠ ਐਸਜੀਪੀਸੀ ਵੱਲੋਂ ਧਾਰਮਿਕ ਤੇ ਸਿੱਖ ਸਿੱਖਿਆਕਾਰੀ ਮੋਰਚਿਆਂ ‘ਤੇ ਹੋਰ ਵਧੀਆ ਪ੍ਰਦਰਸ਼ਨ ਦੀ ਉਮੀਦ ਜਤਾਈ ਜਾ ਰਹੀ ਹੈ।