ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰੱਖੇ 20 ਕਰੋੜ

By :  Gill
Update: 2025-09-11 11:07 GMT

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਅਤੇ ਸਹਾਇਤਾ ਲਈ 20 ਕਰੋੜ ਰੁਪਏ ਰੱਖਣ ਦਾ ਐਲਾਨ ਕੀਤਾ ਹੈ।

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਥੇ ਹੋਈ ਅੰਤ੍ਰਿੰਗ ਕਮੇਟੀ ਬੈਠਕ ਤੋਂ ਬਾਅਦ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਗੁਰਦੁਆਰਿਆਂ ਦੀ ਮੁਰੰਮਤ ਲਈ ਹਰ ਗੁਰਦੁਆਰੇ ਨੂੰ 50 ਹਜ਼ਾਰ ਰੁਪਏ ਮਦਦ ਵਜੋਂ ਦਿੱਤੇ ਜਾਣਗੇ। ਇਸਦੇ ਨਾਲ ਹੀ ਹੜ੍ਹ ਪੀੜਤ ਖੇਤਰਾਂ ਦੇ ਕਿਸਾਨਾਂ ਨੂੰ ਅੱਠ ਲੱਖ ਲੀਟਰ ਡੀਜ਼ਲ ਮੁਹੱਈਆ ਕਰਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਡੀਜ਼ਲ ਨੂੰ ਵੈਟ-ਫ੍ਰੀ ਕੀਤਾ ਜਾਵੇ, ਤਾਂ ਜੋ ਹੋਰ ਵੱਡੀ ਗਿਣਤੀ ਵਿੱਚ ਕਿਸਾਨਾਂ ਤੱਕ ਇਹ ਰਾਹਤ ਪਹੁੰਚ ਸਕੇ। SGPC ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੰਗਰ, ਰਸਦਾਂ ਅਤੇ ਹੋਰ ਰਾਹਤ ਸੇਵਾਵਾਂ ਲਗਾਤਾਰ ਜਾਰੀ ਰੱਖਣ ਦਾ ਵੀ ਭਰੋਸਾ ਦਿਵਾਇਆ ਗਿਆ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

Tags:    

Similar News