Israel-Iran ਤਣਾਅ ਦੇ ਮੱਦੇਨਜ਼ਰ SGPC ਦੀ ਕੇਂਦਰ ਸਰਕਾਰ ਨੂੰ ਅਪੀਲ

SGPC ਪ੍ਰਬੰਧਕਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਲਗਭਗ ਇੱਕ ਲੱਖ ਦੇ ਕਰੀਬ ਸ਼ਰਧਾਲੂਆਂ ਨੂੰ 24 ਘੰਟੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਂਦਾ ਹੈ।

Update: 2026-03-11 15:40 GMT

ਅੰਮ੍ਰਿਤਸਰ:   ਇਜ਼ਰਾਇਲ ਅਤੇ ਇਰਾਨ ਦੇ ਵਿਚਕਾਰ ਚੱਲ ਰਹੇ ਤਣਾਅ ਦੇ ਕਾਰਨ ਦੇਸ਼ ਭਰ ਵਿੱਚ ਐਲਪੀਜੀ ਕਮਰਸ਼ੀਅਲ ਗੈਸ ਦੀ ਸਪਲਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੇ ਗੁਰੂ ਰਾਮਦਾਸ ਲੰਗਰ ਘਰ ਲਈ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਨਿਰਵਿਘਨ ਜਾਰੀ ਰੱਖੀ ਜਾਵੇ।



SGPC ਪ੍ਰਬੰਧਕਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਲਗਭਗ ਇੱਕ ਲੱਖ ਦੇ ਕਰੀਬ ਸ਼ਰਧਾਲੂਆਂ ਨੂੰ 24 ਘੰਟੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਂਦਾ ਹੈ। ਇਸ ਲਈ ਲੰਗਰ ਘਰ ਵਿੱਚ ਵੱਡੀ ਮਾਤਰਾ ਵਿੱਚ ਕਮਰਸ਼ੀਅਲ LPG ਗੈਸ ਦੀ ਲੋੜ ਪੈਂਦੀ ਹੈ।



ਉਨ੍ਹਾਂ ਦੱਸਿਆ ਕਿ ਲੰਗਰ ਘਰ ਵਿੱਚ ਰੋਜ਼ਾਨਾ ਤਕਰੀਬਨ 25 ਤੋਂ 30 ਕਮਰਸ਼ੀਅਲ ਗੈਸ ਸਿਲੰਡਰਾਂ ਦੀ ਖਪਤ ਹੁੰਦੀ ਹੈ। ਇਸ ਦੇ ਨਾਲ ਹੀ ਪਾਈਪਲਾਈਨ ਰਾਹੀਂ ਵੀ LPG ਗੈਸ ਦੀ ਸਪਲਾਈ ਕੀਤੀ ਜਾਂਦੀ ਹੈ। SGPC ਵੱਲੋਂ ਕਿਹਾ ਗਿਆ ਕਿ ਮੌਜੂਦਾ ਸਮੇਂ ਤੱਕ ਗੈਸ ਸਪਲਾਈ ਪ੍ਰਭਾਵਿਤ ਨਹੀਂ ਹੋਈ, ਪਰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਤੋਂ ਬਚਣ ਲਈ ਕੇਂਦਰ ਸਰਕਾਰ ਇਸ ਮਾਮਲੇ ਵੱਲ ਖਾਸ ਧਿਆਨ ਦੇਵੇ।

 

Tags:    

Similar News